ਮੱਧ ਪ੍ਰਦੇਸ਼: ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਬੁਰਹਾਨਪੁਰ ਵਿੱਚ ਤਣਾਅ
ਬੁਰਹਾਨਪੁਰ, 19 ਮਾਰਚ- ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਕਸਬੇ ਵਿੱਚ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ’ਤੇ ਇੱਕ ਇਤਰਾਜ਼ਯੋਗ ਪੋਸਟ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ।
ਬੁਰਹਾਨਪੁਰ, 19 ਮਾਰਚ- ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਕਸਬੇ ਵਿੱਚ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ’ਤੇ ਇੱਕ ਇਤਰਾਜ਼ਯੋਗ ਪੋਸਟ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲੀਸ ਸੁਪਰਡੈਂਟ (ਐਸਪੀ) ਦੇਵੇਂਦਰ ਪਾਟੀਦਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੋਸਟ, ਜਿਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸਮੱਗਰੀ ਸੀ, ਵਾਇਰਲ ਹੋਣ ਤੋਂ ਬਾਅਦ ਇੱਕ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਨੇ ਉਨ੍ਹਾਂ ਨੂੰ ਸ਼ਾਂਤ ਕੀਤਾ ਅਤੇ ਖਿੰਡਾ ਦਿੱਤਾ। ਇਸ ਸਬੰਧੀ ਰਾਤ 10 ਵਜੇ ਦੇ ਕਰੀਬ ਐਫਆਈਆਰ ਦਰਜ ਕੀਤੀ ਗਈ।
ਪਾਟੀਦਾਰ ਨੇ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਇਤਰਾਜ਼ਯੋਗ ਪੋਸਟਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ।