ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 25 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਪੰਜ ਪਿਆਰਿਆਂ ਅਤੇ ਸੰਗਤ ਵਲੋਂ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ਤੋਂ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ।

ਐਸ ਏ ਐਸ ਨਗਰ, 25 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਪੰਜ ਪਿਆਰਿਆਂ ਅਤੇ ਸੰਗਤ ਵਲੋਂ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ਤੋਂ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ। ਇਸ ਦੌਰਾਨ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ।

ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਦੇ ਨਾਲ ਲਗਦੀ ਮਾਰਕੀਟ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਫੇਜ਼ 1 ਮੁਹਾਲੀ, ਪੁਰਾਣਾ ਡੀ ਸੀ ਦਫਤਰ, ਫਰੈਂਕੋ ਹੋਟਲ, 2-4 ਚੌਂਕ, ਡਿਪਲਾਸਟ ਚੌਂਕ, ਮਦਨਪੁਰਾ ਚੌਂਕ, 3-5 ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧੰਨੁ ਸਾਹਿਬ, ਅੰਬਾਂ ਵਾਲਾ ਚੌਂਕ, ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਤੋਂ ਹੁੰਦਾ ਹੋਇਆ ਫੇਜ਼ 9-10 ਤੋਂ ਲੰਘਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਸੰਪੂਰਨ ਹੋਇਆ।

ਇਸ ਮੌਕੇ ਦਸ਼ਮੇਸ਼ ਵੈਲਫੇਅਰ ਕੌਂਸਲ ਵਲੋਂ ਮਦਨਪੁਰ ਚੌਂਕ ਤੇ ਸੰਗਤਾਂ ਨੂੰ ਵੱਖ- ਵੱਖ ਪ੍ਰਕਾਰ ਦੇ ਬੂਟੇ ਵੰਡੇ ਗਏ ਅਤੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ ਲਈ ਜਾਗਰੂਕ ਕੀਤਾ ਗਿਆ।