ਸਰਕਾਰ ਦੀਆਂ ਕਮਜੋਰ ਨੀਤੀਆਂ ਕਾਰਨ ਵਿਗੜੀ ਕਾਨੂੰਨ ਵਿਵਸਥਾ ਦੀ ਹਾਲਤ : ਰਣਜੀਤ ਸਿੰਘ ਜੀਤੀ

ਖਰੜ, 11 ਅਪ੍ਰੈਲ- ਜਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਸ. ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਹੈ ਕਿ ਸੂਬੇ ਵਿੱਚ ਕਤਲ, ਫਿਰੌਤੀ, ਗੈਂਗਵਾਰ ਅਤੇ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਸਰਕਾਰ ਦੀ ਨੀਤੀ ਕਮਜ਼ੋਰ ਹੋਣ ਕਾਰਨ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਹਾਲਤ ਕਾਬੂ ਤੋਂ ਬਾਹਰ ਹੋ ਗਈ ਹੈ। ਉਹਨਾਂ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਤੋਂ ਲੈ ਕੇ ਪੁਲੀਸ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਅਧਿਕਾਰੀ ਵੀ ਸੁਰੱਖਿਅਤ ਨਹੀਂ ਹਨ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸੂਬੇ ਵਿੱਚ ਹਰ ਦਿਨ ਕਿਸੇ ਨਾ ਕਿਸੇ ਜਗ੍ਹਾ ਤੋਂ ਗੈਂਗਸਟਰ ਗਤੀਵਿਧੀਆਂ, ਫਿਰੌਤੀ ਦੀ ਮੰਗ ਅਤੇ ਨਿਰਦੋਸ਼ ਲੋਕਾਂ ਦੇ ਕਤਲ ਦੀਆਂ ਖਬਰਾਂ ਆ ਰਹੀਆਂ ਹਨ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਹੁਣ ਇਹ ਅਪਰਾਧ ਪੁਲੀਸ ਤੱਕ ਵੀ ਸਿਮਟ ਨਹੀਂ ਰਹੇ ਬਲਕਿ ਸਿੱਧੇ ਪੁਲੀਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸੂਬੇ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਨੂੰ ਸਾਫ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਸਖ਼ਤ ਕਦਮ ਨਾ ਚੁੱਕੇ, ਤਾਂ ਸੂਬੇ ਦੀ ਅੰਦਰੂਨੀ ਸਥਿਤੀ, ਵਪਾਰਕ ਮਾਹੌਲ ਅਤੇ ਨੌਜਵਾਨਾਂ ਦੇ ਭਵਿੱਖ ਉੱਤੇ ਭਾਰੀ ਸੰਕਟ ਆ ਸਕਦਾ ਹੈ।