
ਸੰਵਿਧਾਨ ਦਿਵਸ ਨੂੰ ਸਮਰਪਿਤ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਜਾਗਰੂਕ ਸਮਾਗਮ ਕਰਵਾਇਆ
ਮਾਹਿਲਪੁਰ, (28 ਨਵੰਬਰ) ਸੰਵਿਧਾਨ ਦਿਵਸ ਨੂੰ ਸਮਰਪਿਤ ਨਿਰਵਾਣ ਕੁਟੀਆ ਮਾਹਿਲਪੁਰ ਵਿਖੇ ਇੱਕ ਵਿਸ਼ੇਸ਼ ਤੌਰ ਤੇ ਜਾਗਰੂਕ ਸਮਾਗਮ ਕਰਵਾਇਆ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅੱਗੇ ਪ੍ਰਣਾਮ ਕੀਤਾ ਗਿਆl
ਮਾਹਿਲਪੁਰ, (28 ਨਵੰਬਰ) ਸੰਵਿਧਾਨ ਦਿਵਸ ਨੂੰ ਸਮਰਪਿਤ ਨਿਰਵਾਣ ਕੁਟੀਆ ਮਾਹਿਲਪੁਰ ਵਿਖੇ ਇੱਕ ਵਿਸ਼ੇਸ਼ ਤੌਰ ਤੇ ਜਾਗਰੂਕ ਸਮਾਗਮ ਕਰਵਾਇਆ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅੱਗੇ ਪ੍ਰਣਾਮ ਕੀਤਾ ਗਿਆl ਇਸ ਮੌਕੇ ਨਿਰਮਲ ਸਿੰਘ ਸੰਚਾਲਕ ਨਿਰਵਾਣੁ ਕੁਟੀਆ ਮਾਹਿਲਪੁਰ, ਸੀਮਾ ਰਾਣੀ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ , ਰਿਟਾਇਰਡ ਏ.ਐਸ.ਆਈ. ਸੁਖਦੇਵ ਸਿੰਘ, ਨਿਰਮਲ ਕੌਰ, ਡਾਕਟਰ ਪਰਮਿੰਦਰ ਸਿੰਘ ਅਪਥੈਲਮਿਕ ਅਫਸਰ ਮੀਤ ਪ੍ਰਧਾਨ, ਸੁਖਵਿੰਦਰ ਕੁਮਾਰ ਰਿਟਾਇਰਡ ਬੈਂਕ ਮੁਲਾਜ਼ਮ, ਜਗਤਾਰ ਸਿੰਘ ਸਾਬਕਾ ਐਸ.ਡੀ.ਓ. ਬਿਜਲੀ ਬੋਰਡ, ਕ੍ਰਿਸ਼ਨਾ ਚੰਡੀਗੜ੍ਹ,ਗੁਰਮੇਲ ਸਿੰਘ ,ਪਰਮਜੀਤ ਕੌਰ, ਸਨੇਹ ਲਤਾ ਮੁੱਗੋਵਾਲ, ਜੀਤੂ, ਜਸਵਿੰਦਰ ਕੌਰ, ਦੀਆ, ਪ੍ਰਭਜੋਤ ਕੌਰ, ਜੈਸਮੀਨ, ਰਾਣੋ ਆਦਿ ਹਾਜ਼ਰ ਸਨl ਇਸ ਮੌਕੇ ਸੀਮਾ ਰਾਣੀ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਚੈਰੀਟੇਬਲ ਸੋਸਾਇਟੀ ਰਜਿਸਟਰਡ ਮਾਹਿਲਪੁਰ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ 2 ਸਾਲ 11 ਮਹੀਨੇ ਤੇ 18 ਦਿਨ ਦੀ ਸਖਤ ਮਿਹਨਤ ਤੋਂ ਬਾਅਦ ਤਿਆਰ ਹੋਇਆ ਸੀ, ਜਿਸ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਹੀ ਵਿਸ਼ੇਸ਼ ਯੋਗਦਾਨ ਰਿਹਾl ਉਹਨਾਂ ਕਿਹਾ ਭਾਰਤੀ ਸੰਵਿਧਾਨ ਦੇ ਮਾਧਿਅਮ ਰਾਹੀਂ ਔਰਤ ਜਾਤੀ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਅਤੇ ਬਰਾਬਰਤਾ ਦੇ ਅਧਿਕਾਰ ਪ੍ਰਾਪਤ ਹੋਏl ਜਿਸ ਕਰਕੇ ਅੱਜ ਔਰਤ ਜਾਤੀ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧ ਕੇ ਆਪਣੀ ਆਜ਼ਾਦੀ ਪ੍ਰਾਪਤ ਕਰ ਰਹੀ ਹੈl ਇਸ ਮੌਕੇ ਉਹਨਾਂ ਸਮੁੱਚੀ ਔਰਤ ਜਾਤੀ ਨੂੰ ਵੱਧ ਤੋਂ ਵੱਧ ਪੜ੍ਹ ਲਿਖ ਕਿ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਹੋਣ ਦਾ ਸੰਦੇਸ਼ ਦਿੱਤਾl ਇਸ ਮੌਕੇ ਸੁਖਵਿੰਦਰ ਕੁਮਾਰ ਰਿਟਾਇਰਡ ਬੈਂਕ ਮੁਲਾਜ਼ਮ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਮਾਜ ਦੇ ਹਰ ਵਿਅਕਤੀ ਨੂੰ ਸਮਤਾ, ਸਮਾਨਤਾ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈl ਉਹਨਾਂ ਕਿਹਾ ਕਿ ਦੇਸ਼ ਦੀ ਤਰੱਕੀ ਦੇ ਲਈ ਸਾਨੂੰ ਸਾਰਿਆਂ ਨੂੰ ਆਪਣੇ ਹੱਕਾਂ ਦੇ ਨਾਲ- ਨਾਲ ਆਪਣੇ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈl ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਬਣਦਾ ਆਪਣਾ ਯੋਗਦਾਨ ਪਾਉਣ ਲਈ ਹਮੇਸ਼ਾ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈl ਇਸ ਮੌਕੇ ਸਮਾਗਮ ਵਿੱਚ ਹਾਜ਼ਰ ਹੋਏ ਵੱਖ ਵੱਖ ਸਾਥੀਆਂ ਨੇ ਨਵੀਂ ਦਿੱਲੀ ਵਿਖੇ ਸੁਪਰੀਮ ਕੋਰਟ ਦੇ ਕੰਪਲੈਕਸ ਵਿੱਚ ਸੰਵਿਧਾਨ ਦਿਵਸ ਮੌਕੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਸਟੈਚੂ ਲਗਵਾਉਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾl ਸਾਥੀਆਂ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਬਾਬਾ ਸਾਹਿਬ ਦੀਆਂ ਲਿਖੀਆਂ ਕਿਤਾਬਾਂ ਹਰੇਕ ਵਿਅਕਤੀ ਨੂੰ ਪੜ ਕੇ ਦੇਸ਼ ਦੇ ਧਾਰਮਿਕ, ਰਾਜਨੀਤਿਕ, ਸਮਾਜਿਕ ਤੇ ਆਰਥਿਕ ਹਾਲਾਤਾਂ ਨੂੰ ਸਮਝਣ ਲਈ ਯਤਨ ਕਰਨੇ ਚਾਹੀਦੇ ਹਨl ਇਸ ਮੌਕੇ ਨਿਰਵਾਣੁ ਕੁਟੀਆਂ ਦੇ ਪ੍ਰਬੰਧਕਾਂ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਮਿਸ਼ਨ ਤੇ ਕੰਮ ਕਰਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆl
