
ਔਰਤਾਂ ਨੂੰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ "ਅੰਤਰਰਾਸ਼ਟਰੀ ਮਹਿਲਾ ਦਿਵਸ" ਮਨਾਉਣ ਦਾ ਮੁੱਖ ਉਦੇਸ਼
ਨਵਾਂਸ਼ਹਿਰ, 8 ਮਾਰਚ- ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ "ਅੰਤਰਰਾਸ਼ਟਰੀ ਮਹਿਲਾ ਦਿਵਸ" ਮੌਕੇ ਡਾ. ਨੀਨਾ ਸ਼ਾਂਤ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਸਟਾਫ਼, ਇਲਾਜ ਲਈ ਆਏਂ ਹੋਏ ਮਰੀਜ਼ ਅਤੇ ਆਮ ਲੋਕ ਮੌਜੂਦ ਸਨ।
ਨਵਾਂਸ਼ਹਿਰ, 8 ਮਾਰਚ- ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ "ਅੰਤਰਰਾਸ਼ਟਰੀ ਮਹਿਲਾ ਦਿਵਸ" ਮੌਕੇ ਡਾ. ਨੀਨਾ ਸ਼ਾਂਤ ਦੀ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਸਟਾਫ਼, ਇਲਾਜ ਲਈ ਆਏਂ ਹੋਏ ਮਰੀਜ਼ ਅਤੇ ਆਮ ਲੋਕ ਮੌਜੂਦ ਸਨ।
ਇਸ ਮੌਕੇ ਡਾਕਟਰ ਨੀਨਾ ਸ਼ਾਂਤ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਰ ਸਾਲ 8 ਮਾਰਚ ਨੂੰ "ਅੰਤਰਰਾਸ਼ਟਰੀ ਮਹਿਲਾ ਦਿਵਸ" ਮਨਾਇਆ ਜਾਂਦਾ ਹੈ।ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਮੁੱਖ ਮਕਸਦ ਸਮਾਜ ਵਿਚ ਔਰਤਾਂ ਨੂੰ ਸਸ਼ਕਤ ਬਣਾਉਣਾ ਅਤੇ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਔਰਤ ਪਹਿਲਾਂ ਨਾਲੋਂ ਵੱਧ ਆਤਮ-ਨਿਰਭਰ ਹੋ ਰਹੀ ਹੈ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ।
ਮਾਸ ਮੀਡੀਆ ਵਿੰਗ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਤੋਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਵੱਲੋਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਔਰਤਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਬਹੁਤ ਜਰੂਰੀ ਹੈ, ਕਿਉਂਕਿ ਕੰਮਕਾਜੀ ਔਰਤਾਂ ਦੇ ਨਾਲ-ਨਾਲ ਘਰੇਲੂ ਔਰਤਾਂ ਦਾ ਵੀ ਸਮਾਜ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਹੈ। ਔਰਤਾਂ ਬਿਨਾਂ ਸਮਾਜ ਦੇ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਔਰਤਾਂ ਵੱਲੋਂ ਹਰ ਖੇਤਰ ਵਿਚ ਅੱਜ ਕਾਮਯਾਬੀ ਦੇ ਸਿਖਰਾਂ ਨੂੰ ਛੂਹਿਆ ਜਾ ਰਿਹਾ ਹੈ।
ਇਸ ਮੌਕੇ ਡਾ. ਮੋਨਿਕਾ ਜੈਨ ਵੱਲੋਂ ਦੱਸਿਆ ਗਿਆ ਕਿ ਅੋਰਤਾਂ ਹਰ ਘਰ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ, ਪਰਿਵਾਰਿਕ ਜ਼ਿੰਮੇਵਾਰੀ ਨਿਭਾਉਣ ਵਿੱਚ ਉਹ ਪੂਰੀ ਤਰ੍ਹਾਂ ਸਹਾਈ ਹੁੰਦੀਆਂ ਹਨ। ਔਰਤਾਂ ਦਾ ਸਿਹਤਮੰਦ ਹੋਣਾ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਪਰ ਬਹੁਤੀਆਂ ਅੋਰਤਾਂ ਲਾਪਰਵਾਹੀ ਜਾਂ ਅਗਿਆਨਤਾ ਕਾਰਨ ਆਪਣੀ ਸਿਹਤ ਪ੍ਰਤੀ ਅਣਗਹਿਲੀ ਵਰਤਦੀਆਂ ਹਨ, ਜਿਆਦਾਤਰ ਔਰਤਾਂ ਕੈਲਸ਼ੀਅਮ ਦੀ ਘਾਟ ,ਅਨੀਮਿਆ ਅਤੇ ਹੱਡੀਆਂ ਦਾ ਕਮਜ਼ੋਰ ਹੋਣਾ ਆਦਿ ਸਿਹਤ ਸਮੱਸਿਆਵਾਂ ਤੋਂ ਪ੍ਰਭਾਵਿਤ ਹੋ ਰਹੀਆਂ ਹਨ, ਤੰਦਰੁਸਤ ਰਹਿਣ ਲਈ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿੰਦੇ ਹੋਏ ਸੰਤੁਲਿਤ ਆਹਾਰ ਦਾ ਸੇਵਨ ਕਰਨਾ ਚਾਹੀਦਾ ਹੈ।
ਨਰਸਿੰਗ ਸਿਸਟਰ ਸਤਵਿੰਦਰ ਪਾਲ ਕੌਰ ਵੱਲੋਂ ਦੱਸਿਆ ਗਿਆ ਕਿ ਸਾਨੂੰ ਲੜਕੇ ਅਤੇ ਲੜਕੀ ਵਿਚ ਬਿਨਾਂ ਭੇਦਭਾਵ ਕਰਦੇ ਹੋਏ ਉਨ੍ਹਾਂ ਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ ਤਾਂ ਜੋ ਉਹ ਇੱਕ ਖੁਸ਼ਹਾਲ ਜੀਵਨ ਜਿਊ ਸਕਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਲਵਪ੍ਰੀਤ ਕੌਰ ਅਤੇ ਜਸਮੀਨ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਨਾਰੀ ਸਸ਼ਕਤੀਕਰਨ ਅਤੇ ਬੱਚੀ ਬਚਾਓ ਵਿਸ਼ੇ `ਤੇ ਪ੍ਰਭਾਵਸ਼ਾਲੀ ਕਵਿਤਾਵਾਂ ਤੇ ਭਾਸ਼ਣ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਫਾਰਮੇਸੀ ਅਫ਼ਸਰ ਪਰਮਵੀਰ ਪ੍ਰਿੰਸ, ਰਜਨੀ ਸੱਚਦੇਵਾ, ਰਾਜਰਾਣੀ, ਮਨਦੀਪ ਕੌਰ, ਮੋਨਿਕਾ, ਰਜਿੰਦਰ ਕੌਰ, ਚੇਤਨਾ, ਮਨਪ੍ਰੀਤ, ਗੁਰਪ੍ਰੀਤ, ਸੁਪਰਵਾਈਜ਼ਰ ਸੋਨੀਆਂ ਰਾਣੀ, ਹਰਵਿੰਦਰ ਕੌਰ, ਗੁਰਵਿੰਦਰ ਕੌਰ ਰਵਨੀਤ ਕੌਰ ਅਤੇ ਸੰਧੂ ਕਾਲਜ਼ ਆਫ਼ ਨਰਸਿੰਗ ਮਹਾਲੋਂ ਦੇ ਟੀਚਰਾਂ ਤੇ ਵਿਦਿਆਰਥੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।
