ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 16 ਜਨਵਰੀ - ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈਡ ਪਕੌੜਿਆਂ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।
ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 20 ਜਨਵਰੀ ਨੂੰ ਦਸਵੀਂ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।