ਜਸਬੀਰ ਸਿੰਘ ਬੰਟੀ ਅਤੇ ਤਰੁਣਾ ਮਹਿਤਾ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ:--ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਤਰੁਣਾ ਮਹਿਤਾ ਨੇ ਅੱਜ ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਏ.ਐਸ. ਲੱਕੀ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਅਹੁਦਾ ਸੰਭਾਲਿਆ।

ਚੰਡੀਗੜ੍ਹ:--ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਤਰੁਣਾ ਮਹਿਤਾ ਨੇ ਅੱਜ ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਏ.ਐਸ. ਲੱਕੀ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਅਹੁਦਾ ਸੰਭਾਲਿਆ। 
ਇਸ ਮੌਕੇ ਬੰਟੀ ਅਤੇ ਤਰੁਣਾ ਮਹਿਤਾ ਦੇ ਪਰਿਵਾਰਕ ਮੈਂਬਰ, ਸਾਬਕਾ ਮੇਅਰ ਕਮਲੇਸ਼ ਬਨਾਰਸੀ ਦਾਸ ਅਤੇ ਸਾਬਕਾ ਮੇਅਰ ਸੁਰਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ, ਕਾਂਗਰਸੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।
ਕਾਂਗਰਸ ਪ੍ਰਧਾਨ ਐਚ.ਐਸ. ਲੱਕੀ ਦੀ ਅਗਵਾਈ ਹੇਠ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਤਰੁਣਾ ਮਹਿਤਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੈਂਕੜੇ ਸਮਰਥਕਾਂ ਸਮੇਤ ਢੋਲ ਦੀ ਤਾਲ 'ਤੇ ਨੱਚਦੇ ਹੋਏ ਹੋਟਲ ਸ਼ਿਵਾਲਿਕਵਿਊ ਤੋਂ ਨਗਰ ਨਿਗਮ ਦਫ਼ਤਰ ਪਹੁੰਚੇ। ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪਹਿਲਾਂ ਹੀ ਇੱਥੇ ਮੌਜੂਦ ਸਨ। ਬੰਟੀ ਅਤੇ ਤਰੁਣਾ ਮਹਿਤਾ ਦੇ ਅਹੁਦਾ ਸੰਭਾਲਣ 'ਤੇ ਸਾਰਿਆਂ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਯੋਗ ਸੀ।
ਇਸ ਮੌਕੇ ਕਾਂਗਰਸ ਪ੍ਰਧਾਨ ਐਚ.ਐਸ. ਲੱਕੀ ਨੇ ਕਿਹਾ ਕਿ ਅਸੀਂ ਆਪਸ ਵਿੱਚ ਤਾਲਮੇਲ ਬਣਾ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਾਂਗੇ। ਕਾਂਗਰਸ ਨੂੰ ਨਗਰ ਨਿਗਮ ਵਿੱਚ ਇਹ ਸੀਟ 12 ਸਾਲਾਂ ਬਾਅਦ ਮਿਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼ਹਿਰ ਦੇ ਵਿਕਾਸ ਲਈ 24×7 ਉਪਲਬਧ ਰਹਾਂਗੇ।