
ਸ੍ਰ.ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਨੂੰ ਸਦਭਾਵਨਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ।
ਨਵਾਂਸ਼ਹਿਰ, - ਸ਼੍ਰੋਮਣੀ ਅਕਾਲੀ ਦਲ ਵਲੋਂ ਮਿਤੀ 8 ਦਸੰਬਰ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਨੂੰ ਸਦਭਾਵਨਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਨਵਾਂਸ਼ਹਿਰ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਬਲੱਡ ਕੈਂਪ ਲਗਾਏ ਜਾਣਗੇ।
ਨਵਾਂਸ਼ਹਿਰ, - ਸ਼੍ਰੋਮਣੀ ਅਕਾਲੀ ਦਲ ਵਲੋਂ ਮਿਤੀ 8 ਦਸੰਬਰ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਨੂੰ ਸਦਭਾਵਨਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਨਵਾਂਸ਼ਹਿਰ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਬਲੱਡ ਕੈਂਪ ਲਗਾਏ ਜਾਣਗੇ। ਇਸ ਦਿਨ ਸ. ਪ੍ਰਕਾਸ਼ ਸਿੰਘ ਬਾਦਲ ਵਲੋ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਵਿਆਖਿਆਨ ਕੀਤਾ ਜਾਵੇਗਾ। ਹਰ ਵਰਗ ਨੂੰ ਆਪਣੀਆਂ ਮੰਗਾ ਲਈ ਧਰਨੇ ਦੇਣੇ ਪੈ ਰਹੇ ਹਨ, ਝੂਠੇ ਵਾਅਦਿਆਂ ਅਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਹਰ ਵਰਗ ਨਾਲ ਕੀਤੀ ਜਾ ਰਹੇ ਵਾਅਦਾ ਖਿਲਾਫੀ ਦਾ ਭਾਂਡਾ ਭੰਨਿਆ ਜਾਵੇਗਾ। ਸਾਰੇ ਹਲਕਿਆਂ ਦੇ ਆਗੂ ਸਹਿਬਾਨ ਇਨ੍ਹਾਂ ਸਮਾਗਮਾਂ ਵਿੱਚ ਹਾਜਰ ਰਹਿਣਗੇ। ਇਹ ਜਾਣਕਾਰੀ ਸ. ਸੁਖਦੀਪ ਸਿੰਘ ਸ਼ੁਕਾਰ ਜਿਲ੍ਹਾ ਜਥੇਦਾਰ ਸ੍ਰੋਮਣੀ ਅਕਾਲੀ ਦਲ ਸ਼ਹੀਦ ਭਗਤ ਸਿੰਘ ਨਗਰ ਵਲੋਂ ਪ੍ਰੈਸ ਨਾਲ ਸਾਂਝੀ ਕੀਤੀ ਗਈ।
