ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਐਸ ਏ ਐਸ ਨਗਰ, 1 ਦਸੰਬਰ - ਸਨ ਫਾਰਮਾ ਕਮਿਉਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਮੁਹਾਲੀ ਦੇ ਸਕੂਲ ਸ਼ਹੀਦ ਭਾਈ ਤਾਰੂ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ।

ਐਸ ਏ ਐਸ ਨਗਰ, 1 ਦਸੰਬਰ - ਸਨ ਫਾਰਮਾ ਕਮਿਉਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਮੁਹਾਲੀ ਦੇ ਸਕੂਲ ਸ਼ਹੀਦ ਭਾਈ ਤਾਰੂ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ।
ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਡਾ. ਹਰਬਰਿੰਦਰ ਸਿੰਘ ਨੇ ਬੱਚਿਆਂ ਨੂੰ ਏਡਜ਼ ਹੋਣ ਦੇ ਕਾਰਣਾਂ ਅਤੇ ਬਚਾਓ ਬਾਰੇ ਜਣਕਾਰੀ ਦਿੱਤੀ। ਇਸ ਦੌਰਾਨ ਸਕੂਲ ਦੇ ਬੱਚਿਆਂ ਤੋਂ ਏਡਜ਼ ਦੀ ਜਾਗਰੂਕਤਾ ਬਾਰੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 20-25 ਬੱਚਿਆਂ ਨੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ। ਇਸ ਦੌਰਾਨ ਸਕੂਲ ਦੇ ਮੁੱਖ ਅਧਿਆਪਿਕਾ ਸ਼੍ਰੀ ਮਤੀ ਸੁੰਦਰਾ ਰਾਣੀ ਦਾ ਪੂਰਾ ਸਹਿਯੋਗ ਰਿਹਾ।