ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

25 ਅਤੇ 26 ਨਵੰਬਰ 2023 ਨੂੰ ਨਵਾਂਸ਼ਹਿਰ ਵਿੱਚ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਕੋਚ ਰਾਮ ਕੁਮਾਰ ਦੀ ਅਗਵਾਈ ਹੇਠ ਵਧੀਆ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ।

 25 ਅਤੇ 26 ਨਵੰਬਰ 2023 ਨੂੰ ਨਵਾਂਸ਼ਹਿਰ ਵਿੱਚ ਹੋਈ ਇੰਟਰਨੈਸ਼ਨਲ ਕਰਾਟੇ  ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਕੋਚ ਰਾਮ ਕੁਮਾਰ ਦੀ ਅਗਵਾਈ ਹੇਠ ਵਧੀਆ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਜਾਣਕਾਰੀ ਦਿੰਦਿਆਂ ਕੋਚ ਰਾਮ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਝੋਲੀ ਦੋ ਸੋਨੇ ਦੇ ਤਮਗੇ(ਦਕਸ਼ ਰਾਣਾ,ਵੈਨਿਸ਼ ਸਿੰਘ) ਤਿੰਨ ਸਿਲਵਰ ਅਤੇ ਸੱਤ ਬਰਾਊਨ ਮੈਡਲ ਆਏ ਹਨ।
ਪ੍ਰਤੀਯੋਗਿਤਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਸੁਰਿੰਦਰ ਕੌਰ ਬੈਂਸ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਦੁਆਰਾ ਤਮਗੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ।