ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਹੰਤਾਵਾਰੀ ਯੋਗ ਅਤੇ ਸਮਾਧੀ ਸਾਧਨਾ ਦਾ ਆਯੋਜਨ
ਕੁਰਾਲੀ, 27 ਜੂਨ- ਬਰੂਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵਿਖੇ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਹੰਤਾਵਾਰੀ ਯੋਗਾ ਅਤੇ ਮੈਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਗ ਲੈਂਦਿਆਂ ਸਟਾਫ ਅਤੇ ਵਿਦਿਆਰਥੀਆਂ ਨੇ ਯੋਗ ਦੇ ਕਈ ਆਸਣ ਕੀਤੇ।
ਕੁਰਾਲੀ, 27 ਜੂਨ- ਬਰੂਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵਿਖੇ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਹੰਤਾਵਾਰੀ ਯੋਗਾ ਅਤੇ ਮੈਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਗ ਲੈਂਦਿਆਂ ਸਟਾਫ ਅਤੇ ਵਿਦਿਆਰਥੀਆਂ ਨੇ ਯੋਗ ਦੇ ਕਈ ਆਸਣ ਕੀਤੇ।
ਇਸ ਮੌਕੇ ਸਕੂਲ ਦੇ ਪ੍ਰਜੀਡੈਂਟ ਮਾਨਵ ਸਿੰਗਲਾ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਯੋਗਾ ਸ਼ਾਸਤਰੀਆਂ ਨੇ ਯੋਗਾ ਦੇ ਫਾਇਦੇ ਗਿਣਾਉਂਦੇ ਹੋਏ ਕਿਹਾ ਕਿ ਯੋਗਾ ਦੇ ਹਰ ਆਸਣ ਦੀ ਆਪਣੀ ਵੱਖਰੀ ਹੋਂਦ ਹੈ। ਕੋਈ ਆਸਣ ਪਾਚਨ ਕਿਰਿਆ ਵਧਾਉਂਦਾ ਹੈ, ਕੋਈ ਆਸਣ ਸਰੀਰ ਦੇ ਖੂਨ ਦੇ ਬਹਾਅ ਨੂੰ ਠੀਕ ਕਰਦਾ ਹੈ ਅਤੇ ਕੋਈ ਆਸਣ ਸਾਡੇ ਲੀਵਰ ਅਤੇ ਦਿਲ ਲਈ ਚੰਗਾ ਹੁੰਦਾ ਹੈ।
ਇਸ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਯੋਗਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਜੇਕਰ ਉਹ ਨਿਰੋਗ ਅਤੇ ਤੰਦਰੁਸਤੀ ਭਰੀ ਜ਼ਿੰਦਗੀ ਜਿਊਣਾ ਚਾਹੁੰਦੇ ਹਨ ਤਾਂ ਰੋਜ਼ਾਨਾ ਅੱਧਾ ਘੰਟਾ ਯੋਗਾ ਕਰਨ ਅਤੇ ਆਪਣਾ ਕੰਮ ਆਪਣੇ ਹੱਥੀਂ ਕਰਨ ਦੀ ਆਦਤ ਪਾਉਣ।