ਟੈਕਨੀਕਲ ਸਰਵਿਸ ਯੂਨੀਅਨ ਵਲੋਂ ਹੜਤਾਲ

ਐਸ ਏ ਐਸ ਨਗਰ, 5 ਦਸੰਬਰ - ਟੀ ਸੀ ਯੂ ਸਰਕਲ ਮੁਹਾਲੀ ਵੱਲੋਂ ਬੀਤੀ ਰਾਤ 12 ਵਜੇ ਤੋਂ 24 ਘੰਟੇ ਲਈ ਇੱਕ ਰੋਜ਼ਾ ਹੜਤਾਲ ਕੀਤੀ ਗਈ। ਇਸ ਵਿੱਚ ਸਰਕਲ ਮੁਹਾਲੀ ਦੀਆਂ ਡਵੀਜ਼ਨਾਂ, ਖਾਸ ਮੰਡਲ ਡਵੀਜ਼ਨ ਮੁਹਾਲੀ, ਓ ਐਂਡ ਐਮ 66 ਕੇ.ਵੀ. ਮੰਡਲ ਮੁਹਾਲੀ, 220 ਕੇ.ਵੀ. ਮੰਡਲ ਮੁਹਾਲੀ, ਸੈਂਟਰ ਸਟੋਰ ਡਵੀਜ਼ਨ ਅਤੇ ਇਨ੍ਹਾਂ ਡਵੀਜ਼ਨਾਂ ਦੀਆਂ ਪੈਂਦੀਆਂ ਸਬ ਡਵੀਜ਼ਨਾਂ ਵੱਲੋਂ ਭਾਗ ਲਿਆ ਗਿਆ।

ਇਸ ਸੰਬੰਧੀ ਜਾਣਕਰੀ ਦਿੰਦਿਆਂ ਸਰਕਲ ਪ੍ਰਧਾਨ ਗੁਰਬਖਸ਼ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ 7 ਦਸੰਬਰ ਦੇ ਧਰਨੇ ਦੀ ਹਿਮਾਇਤ ਕਰਦਿਆਂ ਫੈਸਲਾ ਕੀਤਾ ਗਿਆ ਕਿ ਧਰਨੇ ਵਿੱਚ ਸ਼ਾਮਿਲ ਸਾਥੀਆਂ ਲਈ ਚਾਹ ਦੇ ਲੰਗਰ ਦਾ ਪ੍ਰਬੰਧ ਕੀਤਾ ਜਾਏਗਾ। ਇਸ ਦੇ ਨਾਲ ਹੀ 7 ਦਸੰਬਰ ਨੂੰ ਪਟਿਆਲਾ ਹੈਡ ਆਫਿਸ ਵਿਖੇ, ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਪਰਿਵਾਰਾਂ ਸਮੇਤ ਦਿੱਤੇ ਜਾਣ ਵਾਲੇ ਧਰਨੇ ਦੀਆਂ ਵੀ ਤਿਆਰੀਆਂ ਕੀਤੀਆਂ ਗਈਆਂ।

ਉਹਨਾਂ ਦੱਸਿਆ ਕਿ ਸੀ.ਆਰ. ਏ. 295/19 ਤਹਿਤ ਭਰਤੀ ਸਾਥੀਆਂ ਦਾ ਪਰਖ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਰੈਗੂਲਰ ਕਰਕੇ ਪੂਰੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਅਤੇ ਡਿਸਮਿਸ ਸਾਥੀਆਂ ਨੂੰ ਬਹਾਲ ਕਰਨ ਦੀ ਹੋਈ ਸਹਿਮਤੀ ਦੇ ਬਾਵਜੂਦ ਬਹਾਲ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸਿਆਸੀ ਤੌਰ ਤੇ ਬਦਲੀਆਂ, ਵਿਕਟੇਮਾਇਜੇਸ਼ਨਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਕੋਈ ਫੈਸਲਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ।

ਰੈਲੀ ਦੌਰਾਨ ਹੋਰਨਾਂ ਤੋਂ ਇਲਾਵਾ ਲੱਖਾ ਸਿੰਘ ਮੁੱਖ ਸਲਾਹਕਾਰ, ਜਤਿੰਦਰ ਸਿੰਘ ਕਾਨੂੰਨੀ ਸਲਾਹਕਾਰ, ਜਗਦੀਪ ਸਿੰਘ, ਰਜਿੰਦਰ ਸਿੰਘ ਸਾਬਕਾ ਚੀਫ ਆਰਗੇਨਾਈਜ਼ਰ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਵਿਜੇ ਕੁਮਾਰ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਰਮੇਸ਼ ਗੁਪਤਾ ਆਦਿ ਹਾਜਿਰ ਸਨ।