ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਫਲੂ ਕਾਰਨਰ ਅਤੇ ਆਈਸੋਲੇਸ਼ਨ ਵਾਰਡ ਬਣਾਉਣ ਦੇ ਨਿਰਦੇਸ਼

ਪਟਿਆਲਾ, 6 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਸਵਾਈਨ ਫਲੂ ਇੱਕ ਨੋਟੀਫਾਈਏਬਲ ਬੀਮਾਰੀ ਐਲਾਨੀ ਗਈ ਹੈ, ਜਿਸ ਅਨੁਸਾਰ ਜ਼ਿਲ੍ਹੇ ਦੇ ਹਰੇਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਜਾਂ ਲੈਬਾਰਟਰੀ ਵੱਲੋਂ ਸਵਾਈਨ ਫਲੂ ਦੇ ਸ਼ੱਕੀ ਜਾਂ ਪੋਜ਼ੀਟਿਵ ਮਰੀਜ਼ਾਂ ਦੀ ਸੂਚਨਾ ਜ਼ਿਲ੍ਹਾ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਹੈ।

ਪਟਿਆਲਾ, 6 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਸਵਾਈਨ ਫਲੂ ਇੱਕ ਨੋਟੀਫਾਈਏਬਲ ਬੀਮਾਰੀ ਐਲਾਨੀ ਗਈ ਹੈ, ਜਿਸ ਅਨੁਸਾਰ ਜ਼ਿਲ੍ਹੇ ਦੇ ਹਰੇਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਜਾਂ ਲੈਬਾਰਟਰੀ ਵੱਲੋਂ ਸਵਾਈਨ ਫਲੂ ਦੇ ਸ਼ੱਕੀ ਜਾਂ ਪੋਜ਼ੀਟਿਵ ਮਰੀਜ਼ਾਂ ਦੀ ਸੂਚਨਾ ਜ਼ਿਲ੍ਹਾ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਹੈ। ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਅਤੇ ਸਵਾਈਨ ਫਲੂ ਦੇ ਮਰੀਜ਼ਾਂ ਦੇ ਇਲਾਜ ਦੀਆਂ ਤਿਆਰੀਆਂ ਸਬੰਧੀ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ/ ਲੈਬਾਰਟਰੀਆਂ ਨੂੰ ਪੱਤਰ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਹਰੇਕ ਹਸਪਤਾਲ ਵਿੱਚ ਫਲੂ ਦੇ ਮਰੀਜ਼ਾਂ ਲਈ ਇੱਕ ਵਖਰਾ ਫਲੂ ਕਾਰਨਰ ਬਣਾਇਆ ਜਾਵੇ ਤਾਂ ਜੋ ਮਰੀਜ਼ ਨੂੰ ਦੂਜੇ ਮਰੀਜ਼ਾਂ ਤੋਂ ਵੱਖਰਾ ਰੱਖਿਆ ਜਾ ਸਕੇ। ਹਸਪਤਾਲਾਂ ਵਿੱਚ ਮਰੀਜ਼ਾਂ ਦੇ ਦਾਖਲੇ ਦੌਰਾਨ ਇਲਾਜ ਲਈ ਵੱਖਰੇ ਵਾਰਡ ਬਣਾਏ ਜਾਣ। ਸਵਾਈਨ ਫਲੂ ਦੇ ਕੇਸਾਂ ਦੀ ਸੂਚਨਾ ਜ਼ਿਲ੍ਹਾ ਸਿਹਤ ਵਿਭਾਗ ਨੂੰ ਦੇਣ ਲਈ ਹਰੇਕ ਹਸਪਤਾਲ ਨੋਡਲ ਅਫਸਰ ਨਿਯੁਕਤ ਕਰੇ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇਂ  ਕਿਹਾ ਕਿ  ਸਵਾਈਨ ਫਲੂ ਇਕ ਵਾਇਰਲ ਬੁਖਾਰ ਹੈ ਜੋ ਕਿ ਐਚ1ਐਨ1 ਵਾਇਰਸ ਨਾਲ ਹੁੰਦਾ ਹੈ ਜਿਸ ਦੀ ਲਾਗ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਸਾਹ ਰਾਹੀਂ ਹੁੰਦੀ ਹੈ। ਇਸ ਬਿਮਾਰੀ ਤੋਂ ਬਚਣ ਲਈ ਖੰਘਣ, ਛਿੱਕ ਮਾਰਨ ਵੇਲੇ ਮੂੰਹ 'ਤੇ ਕੱਪੜਾ, ਰੁਮਾਲ ਜਾਂ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਖਾਂਸੀ-ਜ਼ੁਕਾਮ, ਛਿੱਕਾਂ ਆਉਣੀਆਂ, ਨੱਕ ਵਗਣਾ, ਗਲੇ ਵਿਚ ਦਰਦ, ਸਾਹ ਲੈਣ ਵਿਚ ਤਕਲੀਫ, ਸ਼ਰੀਰ ਟੁੱਟਦਾ ਮਹਿਸੂਸ ਹੋਣਾ ਆਦਿ ਸਵਾਈਨ ਫਲੂ ਦੀਆਂ ਨਿਸ਼ਾਨੀਆਂ ਹਨ।