ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲ੍ਹਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 7 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ

ਪਟਿਆਲਾ, 7 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ। ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।