ਮੋਦੀ ਸਰਕਾਰ ਨੇ ਜੀ.ਐਸ.ਟੀ. ਦਰਾਂ ਘਟਾ ਕੇ ਦੀਵਾਲੀ ਤੋਂ ਪਹਿਲਾਂ ਲੋਕਾਂ ਦੇ ਘਰਾਂ ਵਿੱਚ ਕੀਤੀ ਰੌਣਕ: ਅਮਨਜੋਤ ਰਾਮੂੰਵਾਲੀਆ
ਐਸ ਏ ਐਸ ਨਗਰ, 23 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਦਰਾਂ ਵਿੱਚ ਕਟੌਤੀ ਕਰਕੇ ਦੀਵਾਲੀ ਤੋਂ ਪਹਿਲਾਂ ਹੀ ਦੇਸ਼ ਦੇ ਘਰਾਂ ਵਿੱਚ ਰੌਣਕ ਕਰ ਦਿੱਤੀ ਹੈ।
ਐਸ ਏ ਐਸ ਨਗਰ, 23 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਦਰਾਂ ਵਿੱਚ ਕਟੌਤੀ ਕਰਕੇ ਦੀਵਾਲੀ ਤੋਂ ਪਹਿਲਾਂ ਹੀ ਦੇਸ਼ ਦੇ ਘਰਾਂ ਵਿੱਚ ਰੌਣਕ ਕਰ ਦਿੱਤੀ ਹੈ।
ਉਹਨਾਂ ਕਿਹਾ ਕਿ ਜੀ.ਐਸ.ਟੀ. ਵਿੱਚ ਹੋਈ ਕਟੌਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਲੋਕਾਂ ਦੀ ਰੋਜ਼ਾਨਾ ਲੋੜ ਦਾ ਸਾਮਾਨ ਸਸਤਾ ਹੋਣ ਨਾਲ ਲੋਕਾਂ ਕੋਲ ਖਰਚ ਕਰਨ ਲਈ ਵੱਧ ਰਕਮ ਹੋਵੇਗੀ। ਉਹਨਾਂ ਕਿਹਾ ਕਿ ਸੋਧੇ ਹੋਏ ਢਾਂਚੇ ਦੇ ਤਹਿਤ ਪਿਛਲੇ ਚਾਰ-ਪੱਧਰੀ ਜੀ.ਐਸ.ਟੀ. ਸਲੈਬਾਂ ਨੂੰ ਦੋ ਮੁੱਖ ਸ਼੍ਰੇਣੀਆਂ ਵਿੱਚ ਜੋੜਿਆ ਗਿਆ ਹੈ।
ਉਹਨਾਂ ਕਿਹਾ ਕਿ 400 ਤੋਂ ਵੱਧ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਾਮਾਨਾਂ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨਾਲ ਆਮ ਲੋਕਾਂ ’ਤੇ ਆਰਥਿਕ ਪੱਖੋਂ ਬੋਝ ਘਟਿਆ ਹੈ।