
ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ
ਗੜ੍ਹਸ਼ੰਕਰ 7 ਦਸੰਬਰ - ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਲਾਗੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।
ਗੜ੍ਹਸ਼ੰਕਰ 7 ਦਸੰਬਰ - ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਲਾਗੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ 3 ਵਿਅਕਤੀ ਗੜ੍ਹਸ਼ੰਕਰ ਤੋ ਬਲਾਚੌਰ ਵਾਲੀ ਸਾਈਡ ਨੂੰ ਜਾ ਰਹੇ ਸੀ, ਤਾਂ ਜਦੋਂ ਇਹ ਪਿੰਡ ਪਨਾਮ ਦੇ ਲਾਗੇ ਪੁੱਜੇ ਤਾਂ ਇਨ੍ਹਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਟੱਕਰ ਇਨ੍ਹੀ ਜਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਿੱਚੋ 2 ਦੀ ਮੌਕੇ ਤੇ ਮੌਤ ਹੋ ਗਈ ਅਤੇ 1 ਨੇ ਹਸਪਤਾਲ ਜਾਕੇ ਦਮ ਤੋੜ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਬਸ ਡਰਾਈਵਰ ਮੌਕੇ ਤੇ ਫ਼ਰਾਰ ਹੋ ਗਿਆ। ਮੌਕੇ ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਹਾਦਸਾ ਬੱਸ ਦੀ ਰਫਤਾਰ ਤੇਜ਼ ਹੋਣ ਨਾਲ ਵਾਪਰਿਆ।
ਮ੍ਰਿਤਕਾਂ 'ਚ ਪਿੰਡ ਪਚਨੰਗਲਾਂ ਵਾਸੀ ਅੰਗੂਰੀ ਲਾਲ ਦੇ ਬੇਟੇ ਨਿੱਕੂ ਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੇਮਰਾਜ ਪੁੱਤਰ ਜਗਦੀਸ਼ ਰਾਮ ਪਿੰਡ ਪੰਚਨੰਗਲਾਂ ਸ਼ਾਮਿਲ ਹੈ। ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮੌਕੇ ਤੇ ਪਹੁੰਚਕੇ ਮ੍ਰਿਤਕਾਂ ਦੀ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ।
ਪੁਲਿਸ ਚੌਂਕੀ ਸਮੁੰਦੜਾ ਇੰਚਾਰਜ ਏ ਐਸ ਆਈ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਕੇ ਦੇਹਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।
