ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਰਾਏਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਉਸਾਰੀ ਲਈ 25000 ਰੁਪਏ ਦੀ ਰਾਸ਼ੀ ਭੇਂਟ

ਐਸ ਏ ਐਸ ਨਗਰ, 7 ਦਸੰਬਰ - ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਪਿੰਡ ਰਾਏਪੁਰ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਉਸਾਰੀ ਲਈ ਆਪਣੇ ਵਲੋਂ 25000 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਂਟ ਕੀਤੀ ਹੈ।

ਐਸ ਏ ਐਸ ਨਗਰ, 7 ਦਸੰਬਰ - ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਪਿੰਡ ਰਾਏਪੁਰ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਉਸਾਰੀ ਲਈ ਆਪਣੇ ਵਲੋਂ 25000 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਂਟ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ ਨੇ ਦੱਸਿਆ ਕਿ ਸ. ਸਿੱਧੂ ਨੇ ਕੈਬਨਿਟ ਮੰਤਰੀ ਅਤੇ ਵਿਧਾਇਕ ਰਹਿੰਦਿਆਂ ਵੀ ਪਿੰਡ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਸਨ ਅਤੇ ਅੱਜ ਇਹ ਨਗਦ ਮਾਲੀ ਮਦਦ ਭੇਂਟ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸ. ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਹਰਭਜਨ ਸਿੰਘ, ਦਾਰਾ ਸਿੰਘ, ਬੇਅੰਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸ਼ਰਨਜੀਤ ਸਿੰਘ ਲਾਲੀ, ਜਰਨੈਲ ਸਿੰਘ, ਸ਼ਮਸ਼ੇਰ ਸਿੰਘ, ਰਣਧੀਰ ਸਿੰਘ, ਜਸਵੀਰ ਸਿੰਘ, ਕਾਕਾ ਸਿੰਘ ਅਤੇ ਹਰਭਜਨ ਸਿੰਘ ਤਾਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਮੌਜੂਦ ਸਨ।