ਸਿਹਤ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਨਾਹਰੇਬਾਜ਼ੀ

ਐਸ ਏ ਐਸ ਨਗਰ, 7 ਦਸੰਬਰ - ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ‘ਕਲਮ-ਛੋੜ’ ਹੜਤਾਲ ਲਗਾਤਾਰ ਜਾਰੀ ਹੈ।

ਐਸ ਏ ਐਸ ਨਗਰ, 7 ਦਸੰਬਰ - ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ‘ਕਲਮ-ਛੋੜ’ ਹੜਤਾਲ ਲਗਾਤਾਰ ਜਾਰੀ ਹੈ।

ਅੱਜ ਸਿਵਲ ਸਰਜਨ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਸਰਕਾਰ ਵਿਰੁਧ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਗਈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਫ਼ੌਰੀ ਤੌਰ ਤੇ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਜ਼ਿੱਦ ਅਤੇ ਅਣਗਹਿਲੀ ਕਾਰਨ ਮੁਲਾਜ਼ਮਾਂ ਨੂੰ ਹੜਤਾਲ ਲਗਾਤਾਰ ਵਧਾਉਣੀ ਪੈ ਰਹੀ ਹੈ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਹੁੰਦੇ ਆਮ ਲੋਕਾਂ ਦੀ ਕੋਈ ਪਰਵਾਹ ਨਹੀਂ। ਜੇ ਸਰਕਾਰ ਲੋਕਾਂ ਦੀ ਭਲਾਈ ਲਈ ਮਾੜੀ-ਮੋਟੀ ਵੀ ਫ਼ਿਕਰਮੰਦ ਹੁੰਦੀ ਤਾਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰ ਲੈਂਦੀ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮੰਚ ਦੇ ਫ਼ੈਸਲੇ ਮੁਤਾਬਕ ਅਗਲੇਰੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮੁਲਾਜ਼ਮ ਆਗੂ ਦਵਿੰਦਰ ਸਿੰਘ, ਦਿਲਬਾਗ਼ ਸਿੰਘ, ਰਣਧੀਰ ਸਿੰਘ ਆਦਿ ਮੌਜੂਦ ਸਨ।