ਮੰਡੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਮਨਿਸਟਰੀਅਲ ਕਾਮਿਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਐਸ ਏ ਐਸ ਨਗਰ, 7 ਦਸੰਬਰ - ਮੰਡੀ ਬੋਰਡ ਦੇ ਮੁਲਾਜ਼ਮਾਂ ਦੀ ਮੀਟਿੰਗ ਸੂਬਾ ਪ੍ਰਧਾਨ ਵੀਰ ਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਮੰਡੀ ਬੋਰਡ ਦੇ ਮੁੱਖ ਦਫਤਰ ਵਿਖੇ ਹੋਈ ਜਿਸ ਵਿੱਚ ਮਨਿਸਟਰੀਅਲ ਕੰਮਿਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਮੰਡੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮਨਿਸਟਰੀਅਲ ਕਾਮੇ ਪਿਛਲੀ 8 ਨਵੰਬਰ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕਰ ਰਹੇ ਹਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਉਹਨਾਂ ਨਾਲ ਮੀਟਿੰਗ ਕਰਕੇ ਕੋਈ ਸਾਰਥਕ ਹੱਲ ਨਹੀਂ ਕੱਢਿਆ ਗਿਆ।
ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੂਹ ਮੁਲਾਜ਼ਮ ਵਰਗ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ਦੀ ਹਮਾਇਤ ਵਿੱਚ ਮੰਡੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਮਨਿਸਟਰੀਆਲ ਕਾਮਿਆਂ ਦੇ ਹਰੇਕ ਐਕਸ਼ਨ ਦੀ ਡਟ ਕੇ ਹਿਮਾਇਤ ਕੀਤੀ ਜਾਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਬੁੱਟਰ, ਜਸਵਿੰਦਰ ਸਿੰਘ, ਤੇਜਿੰਦਰ ਸਿੰਘ, ਮੱਖਣ ਸਿੰਘ, ਦਵਿੰਦਰ ਸਿੰਘ, ਦੀਪਕ ਕੁਮਾਰ, ਗੋਪਾਲ ਚੰਦ, ਕਰਨਦੀਪ, ਨਰਿੰਦਰ ਸ਼ਰਮਾ, ਹਰਪ੍ਰੀਤ ਸਿੰਘ ਆਦਿ ਸਾਥੀ ਸ਼ਾਮਿਲ ਹੋਏ।