ਵਿਨੀਤ ਵਰਮਾ ਨੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 7 ਦਸੰਬਰ - ਆਮ ਆਦਮੀ ਪਾਰਟੀ ਦੇ ਵਪਾਰ ਮੰਲਡ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਅੱਜ ਪੰਜਾਬ ਭਵਨ ਅਧਿਕਾਰਤ ਤੌਰ ਤੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ।

ਚੰਡੀਗੜ੍ਹ, 7 ਦਸੰਬਰ - ਆਮ ਆਦਮੀ ਪਾਰਟੀ ਦੇ ਵਪਾਰ ਮੰਲਡ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਅੱਜ ਪੰਜਾਬ ਭਵਨ ਅਧਿਕਾਰਤ ਤੌਰ ਤੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨਸਭਾ ਦੇ ਸਪੀਕਰ ਸz. ਕੁਲਤਾਰ ਸਿੰਘ ਸੰਧਵਾਂ ਨੇ ਵਿਨੀਤ ਵਰਮਾ ਨੂੰ ਰਸਮੀ ਤੌਰ ਤੇ ਵਪਾਰ ਕਮਿਸ਼ਨ ਵਿੱਚ ਸ਼ਾਮਿਲ ਕਰਾਇਆ। ਉਨਾਂ ਦੇ ਨਾਲ ਵਪਾਰੀ ਬੋਰਡ ਦੇ ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨੀਲ ਗਰਗ, ਟਰੇਡ ਵਿੰਗ ਦੇ ਸੂਬਾ ਪ੍ਰਧਾਨ ਰਮਨ ਮਿੱਤਲ, ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ, ਵਪਾਰ ਮੰਡਲ ਵਿੰਗ ਅਤੇ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ।

ਇਸ ਮੌਕੇ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਵਪਾਰੀ ਵਰਗ ਦੀ ਨੁਮਾਇੰਦਗੀ ਕਰਦੇ ਆ ਰਹੇ ਹਨ ਅਤੇ ਹੁਣ ਟਰੇਡਰਜ਼ ਕਮਿਸ਼ਨ ਦਾ ਮੈਂਬਰ ਬਣਨ ਤੇ ਵਪਾਰੀਆਂ ਅਤੇ ਸਰਕਾਰ ਦੇ ਵਿੱਚ ਪੁਲ ਦਾ ਕੰਮ ਕਰਣਗੇ।

ਉਹਨਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਬਾਰੇ ਸਰਕਾਰ ਨੂੰ ਜਾਣੂ ਕਰਵਾ ਕੇ ਇਹਨਾਂ ਮੁਸ਼ਕਲਾਂ ਨੂੰ ਹੱਲ ਕਰਵਾਇਆ ਜਾਵੇਗਾ ਅਤੇ ਪੰਜਾਬ ਭਰ ਦੇ ਵਪਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਵੀ ਹਨ ਅਤੇ ਪਿਛਲੇ ਸਮੇਂ ਤੋਂ ਵਪਾਰੀਆਂ ਦੇ ਹਿੱਤਾਂ ਕੰਮ ਕਰਦੇ ਆ ਰਹੇ ਹਨ।