ਕੇ ਸੀ ਪੋਲੀਟੈਕਨਿਕ ਕਾਲਜ ਵਿਚ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ

ਨਵਾਂਸ਼ਹਿਰ - ਕਰਿਆਮ ਰੋਡ ਤੇ ਸਥਿਤ ਕੇ ਸੀ ਪੋਲੀਟੈਕਨਿਕ ਕਾਲਜ ਵਿਖੇ ਕੈਂਪਸ ਡਾਇਰੈਕਟਰ ਡਾਕਟਰ ਰਸ਼ਮੀ ਗੁਜਰਾਤੀ ਦੀ ਦੇਖ-ਰੇਖ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮਨਾਉਣ ਲਈ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 40 ਦੇ ਕਰੀਬ ਵਿਦਿਆਰਥੀਆਂ ਨੇ ਸਟੇਜ ਤੇ ਭਾਸ਼ਣ ਦੇ ਨਾਲ ਨਾਲ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਕੁਇਜ 'ਚ ਹਿੱਸਾ ਲਿਆ। ਸਭ ਤੋਂ ਪਹਿਲਾਂ ਕਾਰਜਕਾਰੀ ਪ੍ਰਿੰਸੀਪਲ ਜਫਤਾਰ ਅਹਿਮਦ ਨੇ ਦੱਸਿਆ ਕਿ ਸਾਨੂੰ ਸਿੱਖਿਆ ਪ੍ਰਾਪਤ ਕਰਦੇ ਸਮੇਂ ਆਪਣੀ ਸੋਚ ਨੂੰ ਸਕਾਰਾਤਮਕ ਰੱਖਣਾ ਚਾਹੀਦਾ ਹੈ। ਸਾਨੂੰ ਆਪਣੇ ਦੇਸ਼ ਤੇ ਕੌਮ ਦੀ ਚੜ੍ਹਦੀ ਕਲਾ ਲਈ ਸਦਾ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਨਵਾਂਸ਼ਹਿਰ - ਕਰਿਆਮ ਰੋਡ ਤੇ ਸਥਿਤ ਕੇ ਸੀ ਪੋਲੀਟੈਕਨਿਕ ਕਾਲਜ ਵਿਖੇ ਕੈਂਪਸ ਡਾਇਰੈਕਟਰ ਡਾਕਟਰ ਰਸ਼ਮੀ ਗੁਜਰਾਤੀ ਦੀ ਦੇਖ-ਰੇਖ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮਨਾਉਣ ਲਈ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 40 ਦੇ ਕਰੀਬ ਵਿਦਿਆਰਥੀਆਂ ਨੇ ਸਟੇਜ ਤੇ ਭਾਸ਼ਣ ਦੇ ਨਾਲ ਨਾਲ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਕੁਇਜ 'ਚ ਹਿੱਸਾ ਲਿਆ। ਸਭ ਤੋਂ ਪਹਿਲਾਂ ਕਾਰਜਕਾਰੀ ਪ੍ਰਿੰਸੀਪਲ ਜਫਤਾਰ ਅਹਿਮਦ ਨੇ ਦੱਸਿਆ ਕਿ ਸਾਨੂੰ ਸਿੱਖਿਆ ਪ੍ਰਾਪਤ ਕਰਦੇ ਸਮੇਂ ਆਪਣੀ ਸੋਚ ਨੂੰ ਸਕਾਰਾਤਮਕ ਰੱਖਣਾ ਚਾਹੀਦਾ ਹੈ। ਸਾਨੂੰ ਆਪਣੇ ਦੇਸ਼ ਤੇ ਕੌਮ ਦੀ ਚੜ੍ਹਦੀ ਕਲਾ ਲਈ ਸਦਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਵਿਦਿਆਰਥੀ ਅਭਿਸ਼ੇਕ ਸਿੰਘ, ਇੰਜੀਨੀਅਰਿੰਗ ਕਾਲਜ ਦੇ ਡਾਕਟਰ ਸੰਦੀਪ ਚੰਦੇਲ, ਪ੍ਰੋ ਸੋਮ ਰਾਜ ਸ਼ਰਮਾ ਨੇ ਦੱਸਿਆ ਕਿ ਜਦੋਂ ਭਖਤ ਸਿੰਘ ਨੂੰ ਫਾਂਸੀ ਦਿੱਤੀ ਗਈ ਤਾਂ ਉਸ ਦਿਨ ਮਾਰਚ ਮਹੀਨੇ ਦੀ 23 ਤਾਰੀਖ ਸੀ। ਸਰਦਾਰ ਭਗਤ ਸਿੰਘ ਦੀ ਉਮਰ ਵੀ 23 ਕੁ ਸਾਲ ਪੰਜ ਮਹੀਨੇ 23 ਦਿਨ ਦੀ ਸੀ। ਉਸ ਸਮੇਂ ਅੰਗਰੇਜ ਸਰਕਾਰ ਇਹਨਾਂ ਨਾਇਕਾਂ ਨੂੰ ਫਾਂਸੀ ਦੇ ਕੇ ਇਸ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਸੀ। ਪਰ ਇਹਨਾਂ ਦੀ ਸ਼ਹਾਦਤ ਤੋਂ ਬਾਅਦ ਹਰ ਵਰਗ ਦੇ ਲੋਕ ਦੇਸ਼ ਦੀ ਅਜਾਦੀ ਲਈ ਸੰਘਰਸ਼ ਦੀ ਲੜਾਈ ਵਿੱਚ ਕੁੱਦ ਪਏ। ਅੱਜ ਉਹਨਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ ਕਿ ਅਸੀਂ ਅੱਜ ਅਜਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਇੰਜੀਨੀਅਰ ਅਲਕਾ ਭਾਰਦਵਾਜ ਨੇ ਦੱਸਿਆ ਕਿ ਪੋਸਟਰ ਮੇਕਿੰਗ 'ਚ ਅਸ਼ੀਸ਼ ਅਤੇ ਸੁਮਿਤ ਨੇ ਪਹਿਲਾ, ਮੀਨੂੰ ਅਤੇ ਕੋਮਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਲੋਗਨ ਰਾਈਟਿੰਗ ਵਿੱਚ ਅਕਾਸ਼ ਨੇ ਪਹਿਲਾ ਕੋਮਲ ਨੇ ਦੂਜਾ ਅਤੇ ਪ੍ਰਮੇਸ਼ਵਰ ਨੇ ਤੀਜਾ ਸਥਾਨ ਹਾਸਲ ਕੀਤਾ। ਕੁਇਜ ਵਿੱਚ ਰੌਣਕ ਅਤੇ ਅਭਿਸ਼ੇਕ ਕੁਮਾਰ ਦੀ ਟੀਮ ਪਹਿਲੇ ਅਤੇ ਅਭਿਸ਼ੇਕ ਅਤੇ ਮੀਨੂੰ ਦੀ ਟੀਮ ਦੂਜੇ ਸਥਾਨ ਤੇ ਰਹੀ। ਅਖੀਰ ਵਿੱਚ ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਪ੍ਰੋਗਰਾਮ ਸੰਪੰਨ ਹੋਇਆ। ਇਸ ਮੌਕੇ ਡਾਕਟਰ ਬਲਰਾਮ, ਇੰਜੀਨੀਅਰ ਜਸਵੰਤ ਸਿੰਘ, ਇੰਜੀਨੀਅਰ ਦਵਿੰਦਰ ਸਿੰਘ, ਇੰਜੀਨੀਅਰ ਮੇਹਾ ਸੇਠ, ਇੰਜੀਨੀਅਰ ਅਲਕਾ ਭਾਰਦਵਾਜ, ਕਾਜਲ, ਜਤਿੰਦਰ ਕੌਰ, ਅਨੀਤਾ ਰਾਣੀ, ਜਗਜੀਵਨ ਰਾਮ, ਸੰਜੀਵ ਕੁਮਾਰ ਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।