ਕੌਮੀ ਲੋਕ ਅਦਾਲਤ ‘ਚ 3457 ਕੇਸਾਂ ਦਾ ਮੌਕੇ ‘ਤੇ ਨਿਪਟਾਰਾ

ਨਵਾਂਸ਼ਹਿਰ, 9 ਦਸੰਬਰ: - ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ ਨਵਾਂਸ਼ਹਿਰ ਅਤੇ ਸਬ-ਡਵੀਜ਼ਨ ਕੋਰਟ ਤਹਿਸੀਲ ਬਲਾਚੌਰ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ ।

ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ 11 ਬੈਚਾਂ ਵੱਲੋ  ਵੱਖ-ਵੱਖ ਤਰ੍ਹਾਂ ਦੇ 3902  ਕੇਸਾਂ ਵਿੱਚੋਂ 3457 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ‘ਤੇ ਨਿਪਟਾਰਾ ਕਰਦਿਆ  5,01,59,701 ਰੁਪਏ ਦੇ ਅਵਾਰਡ ਸੁਣਾਏ ਗਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ 9 ਬੈਂਚ ਅਤੇ ਸਬ-ਡਵੀਜ਼ਨ ਬਲਾਚੌਰ ਵਿਖੇ 2 ਬੈਂਚ ਲਗਾਏ ਗਏ। ਇਸ ਕੌਮੀ ਲੋਕ ਅਦਾਲਤ ਦੌਰਾਨ ਚੇਅਰਮੈਨ (ਡਿਊਟੀ) ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਜਸਵੀਰ ਸਿੰਘ ਕੰਗ, ਵਧੀਕ ਜ਼ਿਲ੍ਹਾਂ ਤੇ ਸ਼ੈਸਨ ਜੱਜ-1  ਕਰੂਨੇਸ਼  ਕੁਮਾਰ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) ਕੋਂਪਲ ਧੰਜਲ, ਸਿਵਲ ਜੱਜ (ਜੂਨੀਅਰ ਡੀਵੀਜਨ) ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡੀਵੀਜਨ) ਸਰਵੇਸ਼ ਸਿੰਘ, ਅਤੇ ਸਬ-ਡਵੀਜ਼ਨਲ ਜੂਡੀਸ਼ੀਅਲ ਮੈਜ੍ਰਿਸਟਰੇਟ ਬਲਾਚੌਰ  ਸੁਖਵਿੰਦਰ ਸਿੰਘ ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵਾਂ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ‘ਤੇ ਐਡਵੋਕੇਟ ਸ਼ਾਮਲ ਸਨ।
ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਵਿਸ਼ੇਸ ਮੰਤਵ ਸਮਝੌਤੇ, ਰਾਜੀਨਾਮੇ ਰਾਹੀ ਅਦਾਲਤੀ ਕੇਸਾਂ  ਦਾ ਫੈਸਲਾ ਕਰਵਾਉਣਾ ਹੈ, ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਅਤੇ ਲੋਕਾਂ ਵਿੱਚ ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ । ਇਸ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।