ਸੜਕ ਕਿਨਾਰੇ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਐਸ ਏ ਐਸ ਨਗਰ, 9 ਦਸੰਬਰ - ਸਰਕਾਰੀ ਮੈਡੀਕਲ ਕਾਲਜ ਹਸਪਤਾਲ ਸੈਕਟਰ 32 ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਵਿਅਕਤੀ ਮੁਹਾਲੀ ਪੁਲੀਸ ਨੂੰ ਸੜਕ ਦੇ ਕਿਨਾਰੇ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਮਿਲਿਆ ਸੀ ਜਿਸ ਨੂੰ ਬੀਤੀ 29 ਨਵੰਬਰ ਨੂੰ ਇਲਾਜ ਲਈ ਸਿਵਲ ਹਸਪਤਾਲ ਫੇਜ਼-6 ਮੁਹਾਲੀ ਲਿਜਾਇਆ ਗਿਆ ਸੀ। ਬਾਅਦ ਵਿੱਚ ਇਸਨੂੰ ਸੈਕਟਰ 32 ਵਿੱਚ ਰੈਫਰ ਕਰ ਦਿੱਤਾ ਸੀ ਅਤੇ ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ ਹੈ।

ਥਾਣਾ ਫੇਜ਼ 1 ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਨ ਰਜੇਸ਼ਵਰ ਸਿੰਘ ਪੁੱਤਰ ਅਰਜਨ ਸਿੰਘ ਵਜੋਂ ਹੋਈ ਹੈ ਅਤੇ ਉਸਦੇ ਪਤੇ ਬਾਰੇ ਜਾਣਕਾਰੀ ਨਹੀਂ ਮਿਲ ਪਾਈ। ਪੁਲੀਸ ਅਨੁਸਾਰ ਵਾਰਸਾਂ ਦੀ ਕਾਫੀ ਭਾਲ ਕੀਤੀ ਗਈ ਹੈ ਅਤੇ ਜੇ ਕਿਸੇ ਨੂੰ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਥਾਣਾ ਫੇਜ਼-1 ਮੁਹਾਲੀ ਵਿਖੇ ਸੰਪਰਕ ਕਰ ਸਕਦਾ ਹੈ।