
ਟ੍ਰੈਫਿਕ ਪੁਲਿਸ ਗੜ੍ਹਸ਼ੰਕਰ ਵੱਲੋਂ ਬਾਜ਼ਰ ਅੰਦਰ ਗ਼ਲਤ ਪਾਰਕਿੰਗ ਵਿੱਚ ਖੜੀਆਂ ਗੱਡੀਆਂ ਦੇ ਕੱਟੇ ਚਲਾਨ
ਗੜ੍ਹਸ਼ੰਕਰ - ਗੜ੍ਹਸ਼ੰਕਰ ਸ਼ਹਿਰ ਅੰਦਰ ਦਿਨੋਂ ਦਿਨ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਰੋਕਣ ਲਈ ਗੜ੍ਹਸ਼ੰਕਰ ਦੀ ਟ੍ਰੈਫਿਕ ਪੁਲਿਸ ਵੱਲੋਂ ਸਖ਼ਤੀ ਕਰ ਦਿੱਤੀ ਗਈ। ਇਸ ਸਬੰਧੀ ਟ੍ਰੈਫਿਕ ਪੁਲਿਸ ਗੜ੍ਹਸ਼ੰਕਰ ਤੋਂ ਇੰਚਾਰਜ ਰਣਜੀਤ ਕੁਮਾਰ ਨੇ ਦੱਸਿਆ ਕਿ ਗੜ੍ਹਸ਼ੰਕਰ ਸ਼ਹਿਰ ਦਾ ਕੋਈ ਬਾਈ ਪਾਸ ਨਾ ਹੋਣ ਕਰਕੇ ਟ੍ਰੈਫਿਕ ਦੀ ਸਮੱਸਿਆ ਬਹੁਤ ਗੰਭੀਰ ਬਣਦੀ ਜਾ ਰਾਹੀਂ ਹੈ।
ਗੜ੍ਹਸ਼ੰਕਰ - ਗੜ੍ਹਸ਼ੰਕਰ ਸ਼ਹਿਰ ਅੰਦਰ ਦਿਨੋਂ ਦਿਨ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਰੋਕਣ ਲਈ ਗੜ੍ਹਸ਼ੰਕਰ ਦੀ ਟ੍ਰੈਫਿਕ ਪੁਲਿਸ ਵੱਲੋਂ ਸਖ਼ਤੀ ਕਰ ਦਿੱਤੀ ਗਈ। ਇਸ ਸਬੰਧੀ ਟ੍ਰੈਫਿਕ ਪੁਲਿਸ ਗੜ੍ਹਸ਼ੰਕਰ ਤੋਂ ਇੰਚਾਰਜ ਰਣਜੀਤ ਕੁਮਾਰ ਨੇ ਦੱਸਿਆ ਕਿ ਗੜ੍ਹਸ਼ੰਕਰ ਸ਼ਹਿਰ ਦਾ ਕੋਈ ਬਾਈ ਪਾਸ ਨਾ ਹੋਣ ਕਰਕੇ ਟ੍ਰੈਫਿਕ ਦੀ ਸਮੱਸਿਆ ਬਹੁਤ ਗੰਭੀਰ ਬਣਦੀ ਜਾ ਰਾਹੀਂ ਹੈ। ਲੋਕ ਆਮ ਕਰਕੇ ਬਾਜ਼ਾਰ ਵਿੱਚ ਦੁਕਾਨਾਂ ਦੇ ਸਾਹਮਣੇ ਗ਼ਲਤ ਪਾਰਕਿੰਗ ਕਰਕੇ ਆਪਣੀਆਂ ਗੱਡੀਆਂ ਨੂੰ ਸੜਕਾਂ ਦੇ ਕਿਨਾਰੇ ਖੜੀਆਂ ਕਰ ਦਿੰਦੇ ਹਨ। ਜਿਸ ਨਾਲ ਦੋਨਾਂ ਪਾਸਿਆਂ ਤੋਂ ਟ੍ਰੈਫਿਕ ਜਾਮ ਹੋ ਜਾਂਦਾ ਹੈ। ਜਿਸ ਨਾਲ ਆਉਣ ਜਾਉਣ ਵਾਲੇ ਰਾਹਗੀਰਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਹੁਣ ਇਸ ਤਰ੍ਹਾਂ ਨਹੀਂ ਹੋਵੇਗਾ ਉਨ੍ਹਾਂ ਕਿਹਾ ਕਿ ਜੋ ਵੀ ਗੜ੍ਹਸ਼ੰਕਰ ਸ਼ਹਿਰ ਅੰਦਰ ਕਿਤੇ ਵੀ ਗ਼ਲਤ ਪਾਰਕਿੰਗ ਕਰਿਆ ਕੋਈ ਵੀ ਵਾਹਨ ਖੜ੍ਹਾ ਵੇਖ ਲਿਆ ਉਸ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਸ ਦਾ ਬਕਾਇਦਾ ਚਲਾਨ ਕੀਤਾ ਜਾਵੇ ਜਾਂ ਬਾਂਊਡ ਕੀਤਾ ਜਾਵੇਗਾ। ਆਮ ਜਨਤਾ ਨੂੰ ਵੀ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਹਨਾਂ ਦੀ ਵਜ੍ਹਾ ਨਾਲ ਕਿਸੇ ਦੂਸਰੇ ਨੂੰ ਕੋਈ ਸਮੱਸਿਆ ਨਾਲ ਦੋ ਚਾਰ ਨਾ ਹੋਣਾ ਪਵੇ।
