ਮਹਾਨ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਜੱਸੀ ਸੋਹੀਆਂ ਵਾਲਾ

ਪਟਿਆਲਾ, 8 ਮਾਰਚ- ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਜੈ ਸਿੰਘ ਜੀ ਖਲਕਟ ਪਿੰਡ ਬਾਰਨ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ‌ ਬਾਬਾ ਜੈ ਸਿੰਘ ਖਲਕਟ ਅਤੇ ਉਹਨਾਂ ਦੇ ਪਰਿਵਾਰ ਦੇ 272ਵੇਂ‌ ਸ਼ਹੀਦੀ ਦਿਹਾੜੇ ਮੌਕੇ ਚੱਲ ਰਹੇ ਤਿੰਨ ਰੋਜ਼ਾ ਸਮਾਗਮ ਦੇ ਦੂਜੇ ਦਿਨ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਆਪਣੀ ਹਾਜ਼ਰੀ ਭਰੀ ਅਤੇ ਇਸ‌ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਤ ਬਾਬਾ ਰਣਬੀਰ ਸਿੰਘ ਬੁਢਲਾਡਾ ਵਾਲਿਆਂ ਨੇ ਕਥਾ ਕੀਰਤਨ ਜ਼ਰੀਏ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮਹਾਨ ਸ਼ਹੀਦ‌ ਬਾਬਾ ਜੈ ਸਿੰਘ ਖਲਕਟ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਉਨਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।