ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ 15 ਤੋਂ ਸ਼ੁਰੂ : ਜਰਨੈਲ ਸਿੰਘ ਕਰਤਾਰਪੁਰ

ਪਟਿਆਲਾ, 11 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਕੀਤੀਆਂ ਜਾ ਰਹੀਆਂ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਕਰਹਾਲੀ ਸਾਹਿਬ ਦੀ ਪਵਿੱਤਰ ਧਰਤੀ 'ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਚਰਨ ਪਾਏ ਸਨ।

ਪਟਿਆਲਾ, 11 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਕੀਤੀਆਂ ਜਾ ਰਹੀਆਂ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਕਰਹਾਲੀ ਸਾਹਿਬ ਦੀ ਪਵਿੱਤਰ ਧਰਤੀ 'ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਚਰਨ ਪਾਏ ਸਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ 'ਚ ਹਰ ਸਾਲ ਸ਼ਹੀਦੀ ਦਿਹਾੜੇ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਤੇ ਸੰਗਤਾਂ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਉਂਦੀਆਂ ਹਨ। ਇਸ ਵਾਰ ਵੀ 15 ਦਸੰਬਰ ਤੋਂ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਉਪਰੰਤ ਹੋਵੇਗੀ । ਗੁਰਦੁਆਰਾ ਸਾਹਿਬ ਤੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਵੇਰੇ 10 ਵਜੇ ਰਵਾਨਾ ਹੋਵੇਗਾ, ਕਰਹਾਲੀ ਸਾਹਿਬ ਨਗਰ ਅੰਦਰ ਵੱਖ ਵੱਖ ਛੇ ਪੜਾਅ ਤੈਅ ਕਰਕੇ ਸ਼ਾਮ ਵੇਲੇ ਵਾਪਸੀ ਗੁਰੂ ਘਰ ਹੋਵੇਗੀ। ਇਸ ਤੋਂ ਇਲਾਵਾ 16 ਅਤੇ 17 ਦਸੰਬਰ ਨੂੰ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ।