ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ, ਚੋਣਾਂ ਜਿੱਤਾਂਗੇ: ਪਠਾਣਮਾਜਰਾ
ਪਟਿਆਲਾ/ਸਨੌਰ, 12 ਦਸੰਬਰ - ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਜ਼ਿਲ੍ਹਾ ਪਟਿਆਲਾ ਦੇ ਨਿਯੁਕਤ ਕੀਤੇ ਗਏ ਅੱਠ ਆਗੂਆਂ ਵਿੱਚੋਂ ਵੇਅਰ ਹਾਊਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ 2024 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੁੱਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਤਿਆਰ ਰਹਿਣ ਅਤੇ ਪਹਿਲਾਂ ਵਾਂਗ ਕੰਮ ਕਰਨ ਲਈ ਯੋਜਨਾ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਉਪਰੋਕਤ ਦੋਵੇਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਆਮ ਲੋਕਾਂ ਦੇ ਸਹਿਯੋਗ ਨਾਲ ਪਹਿਲਾਂ 2022 ਵਿਧਾਨ ਸਭਾ ਚੋਣਾਂ ਜਿੱਤੀਆਂ ਗਈਆਂ ਹਨ ਉਸੇ ਤਰ੍ਹਾਂ 2024 ਲੋਕ ਸਭਾ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੀਆਂ ਜਾਣਗੀਆਂ। ਹਰਮੀਤ ਸਿੰਘ ਪਠਾਣਮਾਜਰਾ ਤੇ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਅਹੁਦੇਦਾਰਾਂ ਨੂੰ ਅਹੁਦੇਦਾਰੀਆਂ ਪ੍ਰਦਾਨ ਕਰਨ ਨਾਲ ਪਾਰਟੀ ਦੇ ਸਮੁੱਚੇ ਆਗੂਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ । ਇਹਨਾਂ ਅਹੁਦੇਦਾਰਾਂ ਦੀ ਵੱਡੀ ਜ਼ਿੰਮੇਵਾਰੀ ਨਾਲ ਆਮ ਆਦਮੀ ਪਾਰਟੀ ਨੂੰ ਸਿਰਫ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹੀ ਨਹੀਂ ਬਲਕਿ ਅੱਗੇ ਹੋਰ ਆਉਣ ਵਾਲੀਆਂ ਵੱਖ-ਵੱਖ ਚੋਣਾਂ ਵਿੱਚ ਵੀ ਲਾਭ ਮਿਲੇਗਾ।