ਮਾਨ ਸਰਕਾਰ ਵਲੋਂ ਸ਼ੁਰੂ ਕੀਤੀਆਂ 43 ਸਰਕਾਰੀ ਸੇਵਾਵਾਂ ਲੋਕਾਂ ਲਈ ਵਰਦਾਨ : ਰਣਜੋਧ ਸਿੰਘ ਹਡਾਣਾ

ਪਟਿਆਲਾ, 12 ਦਸੰਬਰ - 'ਆਪ' ਪੰਜਾਬ ਦੇ ਸੂਬਾ ਸਕੱਤਰ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਚੱਲ ਰਹੀਆਂ ਮਹਾ- ਰੈਲੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਮੌਕੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ

ਪਟਿਆਲਾ, 12 ਦਸੰਬਰ -  'ਆਪ' ਪੰਜਾਬ ਦੇ ਸੂਬਾ ਸਕੱਤਰ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਚੱਲ ਰਹੀਆਂ ਮਹਾ- ਰੈਲੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਮੌਕੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਸਕੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਦੇ ਪੰਜਾਬ ਮੁਖੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 43 ਸਰਕਾਰੀ ਸੇਵਾਵਾਂ ਲੋਕਾਂ ਲਈ ਵੱਡਾ ਵਰਦਾਨ ਸਾਬਿਤ ਹੋ ਰਹੀਆਂ ਹਨ. ਜਿਸ ਬਾਰੇ ਪੂਰੇ ਪੰਜਾਬ ਵਿਚ ਹੀ ਨਹੀਂ ਬਲਕਿ ਬਾਹਰਲੇ ਮੁਲਕਾਂ ਦੇ ਲੋਕ ਵੀ ਤਾਰੀਫਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਸੇਵਾਵਾਂ ਹਨ, ਜਿਨ੍ਹਾਂ ਨੂੰ ਸ਼ੁਰੂ ਕਰਨ ਬਾਰੇ ਪਹਿਲੀਆਂ ਸਰਕਾਰਾਂ ਨੇ ਕਦੇ ਨਹੀਂ ਸੋਚਿਆ, ਕਿਉਂਕਿ ਸਾਬਕਾ ਸਰਕਾਰਾਂ ਲੋਕ ਹਿੱਤ 'ਤੇ ਨਹੀਂ ਬਲਕਿ ਲੋਕਾਂ ਦੀ ਜੇਬ ਖਾਲੀ ਕਰਵਾਉਣ 'ਤੇ ਨਜ਼ਰ ਰੱਖਦੀ ਸੀ। ਇਨ੍ਹਾਂ ਸੇਵਾਵਾਂ ਦੇ ਸ਼ੁਰੂ ਹੋਣ ਨਾਲ ਲੋਕ ਹੁਣ ਘਰ ਬੈਠ ਕੇ ਅਤੇ ਬਿਨਾਂ ਸਮੇ ਦੀ ਬਰਬਾਦੀ ਤੋਂ ਸਰਕਾਰੀ ਦਫਤਰਾਂ ਦੇ ਗੇੜਿਆਂ ਤੋਂ ਬਚ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਰੇਕ ਲੋਕ ਸਭਾ ਹਲਕੇ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਰੈਲੀ ਦੌਰਾਨ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦਾਵਾ ਕੀਤਾ ਕਿ ਰਾਜ ਸਰਕਾਰ ਨੇ ਪਹਿਲੇ ਦੋ ਸਾਲਾਂ ਦੌਰਾਨ ਕੀਤੇ ਵਾਅਦਿਆਂ ਤੋਂ ਕਿਤੇ ਵੱਧ ਲੋਕ ਪੱਖੀ ਫੈਂਸਲੇ ਲਏ  ਹਨ,  ਜਿਸ ਦੇ ਚਲਦਿਆਂ ਲੋਕ ਆਪ ਮੁਹਾਰੇ ਪਾਰਟੀ ਵਿਚ ਵਲੰਟੀਅਰ ਬਣਨ ਲਈ ਜੁੜ ਰਹੇ ਹਨ। ਇਸ ਮੌਕੇ ਸੀਨੀਅਰ ਪਾਰਟੀ ਨੇਤਾ ਕੁੰਦਨ ਗੋਗੀਆ, ਹਰਪਿੰਦਰ ਚੀਮਾ, ਲਾਲੀ ਰਹਿਲ, ਵਿਕਰਮ ਕੌੜਾ, ਸੁਖਵਿੰਦਰ ਸਿੰਘ, ਰਾਜਾ ਧੰਜੂ, ਨਵਕਰਨਦੀਪ ਸਿੰਘ, ਗੁਰਿੰਦਰ ਸਿੰਘ ਅਦਾਲਤੀਵਾਲਾ, ਰੁਪਿੰਦਰ ਸੋਨੂ, ਡਾ. ਹਰਨੇਕ ਸਿੰਘ, ਡਾ. ਗਗਨਪ੍ਰੀਤ ਕੌਰ, ਮਨਿੰਦਰ ਸਿੰਘ, ਰਾਜਵੀਰ ਸਿੰਘ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।