ਡਾ. ਕੁਲਦੀਪ ਸਿੰਘ ਮੱਤੇਵਾਲ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ/ਗੜ੍ਹਸ਼ੰਕਰ 12 ਦਸੰਬਰ : ਡਾ. ਕੁਲਦੀਪ ਸਿੰਘ ਮੱਤੇਵਾਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਚਾਰਜ ਸੰਭਾਲਿਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਵਿਚ ਕਿਸਾਨੀ ਦੀ ਸੇਵਾ ਲਈ ਵੱਖ-ਵੱਖ ਅਹੁਦਿਆਂ ’ਤੇ ਇਕ ਲੰਬਾ ਸਮਾਂ ਗੁਜ਼ਾਰਿਆ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ, ਬਤੌਰ ਖੇਤੀਬਾੜੀ ਅਫ਼ਸਰ ਜਲੰਧਰ ਅਤੇ ਤਰਨ ਤਾਰਨ ਵਿਖੇ, ਬਤੌਰ ਡਿਪਟੀ ਡਾਇਰੈਕਟਰ ਜਲੰਧਰ

ਹੁਸ਼ਿਆਰਪੁਰ/ਗੜ੍ਹਸ਼ੰਕਰ 12 ਦਸੰਬਰ : ਡਾ. ਕੁਲਦੀਪ ਸਿੰਘ ਮੱਤੇਵਾਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਚਾਰਜ ਸੰਭਾਲਿਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਵਿਚ ਕਿਸਾਨੀ ਦੀ ਸੇਵਾ ਲਈ ਵੱਖ-ਵੱਖ ਅਹੁਦਿਆਂ ’ਤੇ ਇਕ ਲੰਬਾ ਸਮਾਂ ਗੁਜ਼ਾਰਿਆ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ, ਬਤੌਰ ਖੇਤੀਬਾੜੀ ਅਫ਼ਸਰ ਜਲੰਧਰ ਅਤੇ ਤਰਨ ਤਾਰਨ ਵਿਖੇ, ਬਤੌਰ ਡਿਪਟੀ ਡਾਇਰੈਕਟਰ ਜਲੰਧਰ ਅਤੇ ਤਰਨ ਤਾਰਨ ਵਿਖੇ ਸੇਵਾਵਾਂ ਨਿਭਾਈਆਂ ਗਈਆਂ ਹਨ। ਹੁਸ਼ਿਆਰਪੁਰ ਵਿਖੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਦਾ ਚਾਰਜ ਸੰਭਾਲਣ ਮੌਕੇ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਵਿਭਾਗੀ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਉਨ੍ਹਾਂ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਮੁਹਿੰਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ।