
ਮਨੀਲਾ ਵਿੱਚ ਮੋਗਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਮੋਗਾ, 13 ਦਸੰਬਰ - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਮੋਗਾ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਸੁਖਚੈਨ ਸਿੰਘ ਉਰਫ਼ ਚੇਨਾ ਵਾਸੀ ਪਿੰਡ ਲੰਡੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਲ 'ਚ ਘੁੰਮਣ ਗਿਆ ਸੀ। ਜਿੱਥੇ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਮੋਗਾ, 13 ਦਸੰਬਰ - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਮੋਗਾ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਸੁਖਚੈਨ ਸਿੰਘ ਉਰਫ਼ ਚੇਨਾ ਵਾਸੀ ਪਿੰਡ ਲੰਡੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਲ 'ਚ ਘੁੰਮਣ ਗਿਆ ਸੀ। ਜਿੱਥੇ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੁਖਚੈਨ ਸਿੰਘ ਉਰਫ਼ ਚੈਨਾ 6 ਸਾਲ ਪਹਿਲਾਂ ਪੈਸੇ ਕਮਾਉਣ ਲਈ ਮਨੀਲਾ ਗਿਆ ਸੀ। ਉਸ ਦੀ ਇੱਕ 4 ਸਾਲ ਦੀ ਬੇਟੀ ਹੈ। ਉਸ ਦੀ ਪਤਨੀ ਕੁਝ ਦਿਨ ਪਹਿਲਾਂ ਆਪਣੀ ਲੜਕੀ ਨਾਲ ਸਹੁਰੇ ਪਿੰਡ ਆਈ ਸੀ। ਸੂਚਨਾ ਮਿਲੀ ਸੀ ਕਿ ਸੁਖਚੈਨ ਆਪਣੇ ਦੋਸਤ ਨਾਲ ਮਾਲ 'ਚ ਗਿਆ ਹੋਇਆ ਸੀ। ਉੱਥੇ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਸਿਰ ਵਿੱਚ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਸੁਖਚੈਨ ਸਿੰਘ ਅਪਾਹਜ ਸੀ। ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਨਾਲ ਉਨ੍ਹਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
