ਗੁਰਦਿਆਲ ਸਿੰਘ ਔਜਲਾ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ

ਬਲਾਚੌਰ - ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਦੇ ਪਿਤਾ ਗੁਰਦਿਆਲ ਸਿੰਘ ਔਜਲਾ ਜਿਹੜੇ ਕਿ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸ਼ਾਂ ਦੀ ਪੂੰਜੀ ਨੂੰ ਭੋਗਦੇ ਹੋਏ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਆਖਰੀ ਫਤਿਹ ਬੁਲਾ ਗਏ ਸਨ ਦਾ ਅੰਤਿਮ ਸੰਸਕਾਰ ਅੱਜ ਬਲਾਚੌਰ ਦੇ ਗਹੂੰਣ ਰੋਡ ਤੇ ਬਣੇ ਸਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ।

ਬਲਾਚੌਰ - ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਦੇ ਪਿਤਾ ਗੁਰਦਿਆਲ ਸਿੰਘ ਔਜਲਾ ਜਿਹੜੇ ਕਿ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸ਼ਾਂ ਦੀ ਪੂੰਜੀ ਨੂੰ ਭੋਗਦੇ ਹੋਏ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਆਖਰੀ ਫਤਿਹ ਬੁਲਾ ਗਏ ਸਨ ਦਾ ਅੰਤਿਮ ਸੰਸਕਾਰ ਅੱਜ ਬਲਾਚੌਰ ਦੇ ਗਹੂੰਣ ਰੋਡ ਤੇ ਬਣੇ ਸਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਸਵਰਗੀ ਗੁਰਦਿਆਲ ਸਿੰਘ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਪੁੱਤਰ ਨਿਰਮਲ ਸਿੰਘ ਔਜਲਾ ਅਤੇ ਪਰਿਵਾਰਕ ਮੈਂਬਰਾਂ ਵਲੋਂ ਵਿਖਾਈ ਗਈ। ਗੁਰਦਿਆਲ ਸਿੰਘ ਔਜਲਾ ਦੇ ਅੰਤਿਮ ਸੰਸਕਾਰ ਸਮੇਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਚਾਹਲ, ਪਵਨ ਸ਼ਰਮਾ, ਜੋਗਿੰਦਰ ਸਿੰਘ, ਬਲਵੀਰ ਸਿੰਘ ਮਾਣੇਵਾਲ, ਡਾਕਟਰ ਉਜਾਗਰ ਸਿੰਘ ਸੂਰੀ ਅਤੇ ਦਿਲਦਾਰ ਸਿੰਘ, ਸ਼ਿਵ ਰਾਮ ਸ਼ਰਮਾ, ਨੰਦ ਕਿਸ਼ੋਰ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪ੍ਰਵੀਨ ਪੁਰੀ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਧਾਰਮਿਕ ਸਖਸ਼ੀਅਤਾਂ ਤੇ ਕਿਸਾਨ ਯੂਨੀਅਨ ਵਲੋਂ ਗਮਗੀਨ ਮਾਹੌਲ ਵਿੱਚ ਹਾਜਰੀ ਲਗਵਾਈ ਗਈ। ਉਪਰੋਕਤ ਮਿੱਤਰਾਂ, ਸੱਜਣਾਂ ਤੇ ਰਿਸ਼ਤੇਦਾਰਾਂ ਵਲੋਂ ਗੁਰਦਿਆਲ ਸਿੰਘ ਦੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਵੀ ਕੀਤੀ ਗਈ।