
ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਨੇ ਤੀਰਥ ਯਾਤਰਾ ਲਈ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ
ਬਲਾਚੌਰ - ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦਾ ਬਾਖੂਬੀ ਧਿਆਨ ਰੱਖਿਆ ਜਾ ਰਿਹਾ ਹੈ। "ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ" ਤਹਿਤ ਬਜੁਰਗਾਂ ਦੀਆਂ ਆਸਾਂ ਤੇ ਖਰੇ ਉਤਰਦੇ ਹੋਏ ਅੱਜ ਬਲਾਚੌਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੀ ਤਲਵੰਡੀ ਸਾਬੋ ਦੀ ਯਾਤਰਾ ਲਈ ਸ਼ਰਧਾਂਲੂਆਂ ਦੀ ਬੱਸ ਨੂੰ ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਵਲੋਂ ਝੰਡੀ ਵਿਖਾ ਕੇ ਰਵਾਨਾ ਕਰਨ ਵੇਲੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।
ਬਲਾਚੌਰ - ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦਾ ਬਾਖੂਬੀ ਧਿਆਨ ਰੱਖਿਆ ਜਾ ਰਿਹਾ ਹੈ। "ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ" ਤਹਿਤ ਬਜੁਰਗਾਂ ਦੀਆਂ ਆਸਾਂ ਤੇ ਖਰੇ ਉਤਰਦੇ ਹੋਏ ਅੱਜ ਬਲਾਚੌਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੀ ਤਲਵੰਡੀ ਸਾਬੋ ਦੀ ਯਾਤਰਾ ਲਈ ਸ਼ਰਧਾਂਲੂਆਂ ਦੀ ਬੱਸ ਨੂੰ ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ ਵਲੋਂ ਝੰਡੀ ਵਿਖਾ ਕੇ ਰਵਾਨਾ ਕਰਨ ਵੇਲੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਬੀਬੀ ਸੰਤੋਸ਼ ਕਟਾਰੀਆ ਨੇ ਸਾਰੇ ਸ਼ਰਧਾਲੂਆ ਨੂੰ ਕੰਬਲ ਕਿੱਟਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਰਧਾਂਲੂਆਂ ਨੂੰ ਹਰੇਕ ਸੁਵਿਧਾ ਉਪਲੱਬਧ ਕਰਵਾਈ ਜਾਵੇਗੀ। ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇ ਡੀ ਹਲਕਾ ਬਲਾਚੌਰ ਤੇ ਜਿਲ੍ਹਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇਸ਼ ਦੇ ਸਾਰੇ ਤੀਰਥਾਂ ਦਾ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ, ਦਿਲਬਾਗ ਸਿੰਘ ਟ੍ਰੈਫਿਕ ਮੈਨੇਜਰ, ਦਵਿੰਦਰ ਕੁਮਾਰ ਇੰਸਪੈਕਟਰ ਪੰਜਾਬ ਰੋਡਵੇਜ ਰਣਵੀਰ ਸਿੰਘ ਧਾਲੀਵਾਲ, ਪਰਮਜੀਤ ਸਿੰਘ ਮੌਹਰ ਆਦਿ ਵੀ ਮੌਜੂਦ ਸਨ।
