ਪੰਜਾਬ ਸਕੂਲ ਸਿਖਿਆ ਬੋਰਡ ਦੇ ਕੱਚੇ ਕਰਮਚਾਰੀਆਂ ਵੱਲੋਂ ਰੈਲੀ

ਐਸ ਏ ਐਸ ਨਗਰ, 15 ਦਸੰਬਰ - ਬੋਰਡ ਦੇ ਕੱਚੇ ਕਰਮਚਾਰੀਆਂ ਵੱਲੋਂ ਅੱਜ ਰੈਲੀ ਕਰਕੇ ਪੰਜਾਬ ਦੇ ਮੁੱਖ਼ ਮੰਤਰੀ ਤੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਬੋਰਡ ਦਫ਼ਤਰ ਵਿੱਚ ਤੁਰੰਤ ਲਾਗੂ ਕਰਵਾਕੇ ਬੋਰਡ ਦਫ਼ਤਰ ਵਿੱਚ ਕੰਮ ਕਰਦੇ 525 ਡੇਲੀਵੇਜ਼, ਕੰਟਰੈਕਟ ਅਧਾਰ ਅਤੇ ਬੋਰਡ ਦੇ ਸਫ਼ਾਈ ਕਰਮਚਾਰੀਆਂ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੋਏ 10 ਸਾਲਾਂ ਨੋਟੀਫ਼ਿਕੇਸ਼ਨ ਅਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਬਣਦੇ ਲਾਭ ਦਿੱਤੇ ਜਾਣ।

ਐਸ ਏ ਐਸ ਨਗਰ, 15 ਦਸੰਬਰ - ਬੋਰਡ ਦੇ ਕੱਚੇ ਕਰਮਚਾਰੀਆਂ ਵੱਲੋਂ ਅੱਜ ਰੈਲੀ ਕਰਕੇ ਪੰਜਾਬ ਦੇ ਮੁੱਖ਼ ਮੰਤਰੀ ਤੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਬੋਰਡ ਦਫ਼ਤਰ ਵਿੱਚ ਤੁਰੰਤ ਲਾਗੂ ਕਰਵਾਕੇ ਬੋਰਡ ਦਫ਼ਤਰ ਵਿੱਚ ਕੰਮ ਕਰਦੇ 525 ਡੇਲੀਵੇਜ਼, ਕੰਟਰੈਕਟ ਅਧਾਰ ਅਤੇ ਬੋਰਡ ਦੇ ਸਫ਼ਾਈ ਕਰਮਚਾਰੀਆਂ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੋਏ 10 ਸਾਲਾਂ ਨੋਟੀਫ਼ਿਕੇਸ਼ਨ ਅਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਬਣਦੇ ਲਾਭ ਦਿੱਤੇ ਜਾਣ।

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਕੂਲ ਸਿਖਿਆ ਬੋਰਡ ਦੀ ਮੈਨੇਜਮੈਂਟ ਪੰਜਾਬ ਦੇ ਮੁੱਖ ਮੰਤਰੀ ਵਲੋਂ ਜਾਰੀ ਕੀਤੇ ਨੋਟਿਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ਼ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬੀਤੀ 7 ਅਕਤੂਬਰ 2022 ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਨੋਟੀਫ਼ਿਕੇਸ਼ਨ ਦੇ ਆਧਾਰ ਤੇ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਹੋ ਚੁੱਕੇ ਹਨ, ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੱਚੇ ਕਰਮਚਾਰੀਆਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ।

ਉਹਨਾਂ ਕਿਹਾ ਕਿ ਇਸ ਸਬੰਧੀ ਡੇਲੀਵੇਜ਼ ਕਰਮਚਾਰੀਆਂ ਤੋਂ ਅਪਸ਼ਨ ਫ਼ਾਰਮ ਵੀ ਭਰਾਏ ਜਾ ਚੁੱਕੇ ਹਨ, ਪਰ ਬੋਰਡ ਮਨੇਜਮੈਂਟ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਡੇਲੀਵੇਜ਼ ਯੂਨੀਅਨ ਵੱਲੋਂ ਮੁੱਖ਼ ਮੰਤਰੀ ਸਾਹਿਬ ਦੇ ਓਐਸਡੀ, ਸਿੱਖਿਆ ਮੰਤਰੀ, ਖ਼ਜਾਨਾ ਮੰਤਰੀ ਅਤੇ ਬੋਰਡ ਮੈਨੇਜਮੈਂਟ ਨਾਲ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਰੈਗੂਲਰ ਕਰਨ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।

ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੋਏ 10 ਸਾਲਾਂ ਨੋਟੀਫ਼ਿਕੇਸ਼ਨ ਅਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਬੋਰਡ ਦੇ ਕੱਚੇ ਕਰਮਚਾਰੀਆਂ ਨੂੰ ਦਫ਼ਤਰੀ ਸਟਾਫ਼ ਕੈਟੀਗਿਰੀ ਏ, ਬੀ, ਸੀ, ਡੀ, ਅਨੁਸਾਰ ਮਹੀਨੇ ਦੀ ਪੂਰੀ ਤਨਖਾਹ ਅਤੇ ਬਣਦੀਆਂ ਛੁੱਟੀਆਂ ਦਿੱਤੀਆਂ ਜਾਣ।

ਡੇਲੀਵੇਜ਼ ਯੂਨੀਅਨ ਦੇ ਜਨਰਲ ਸਕੱਤਰ ਸ ਇੰਦਰਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਬੋਰਡ ਦਫ਼ਤਰ ਵਿੱਚ ਤੁਰੰਤ ਲਾਗੂ ਕਰਵਾਕੇ ਬੋਰਡ ਦਫ਼ਤਰ ਵਿੱਚ ਕੰਮ ਕਰਦੇ 525 ਡੇਲੀਵੇਜ਼, ਕੰਟਰੈਕਟ ਅਧਾਰ ਅਤੇ ਬੋਰਡ ਦੇ ਸਫ਼ਾਈ ਕਰਮਚਾਰੀਆਂ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਯਾਦ ਕਰਵਾਉਣ ਲਈ ਉਹ 21 ਦਸੰਬਰ ਨੂੰ ਹਲਕਾ ਮੁਹਾਲੀ ਦੇ ਵਧਾਇਕ ਸ੍ਰੀ ਕੁਲਵੰਤ ਸਿੰਘ ਦੇ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ ਅਤੇ ਮੰਗ ਪੱਤਰ ਸੌਪਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤਾਰਾ ਸਿੰਘ, ਬਲਵੰਤ ਸਿੰਘ, ਰਾਕੇਸ਼ ਰਾਣਾ, ਰਮਨਦੀਪ ਕੌਰ ਗਿੱਲ, ਗੁਰਦੀਪ ਸਿੰਘ (ਰਿਟਾਇਰ ਜਥੇਬੰਦੀ, ਪੰਜਾਬ ਦੇ ਪ੍ਰਧਾਨ) ਸਕੱਤਰ ਸ੍ਰੀ ਸੁਨੀਲ ਅਰੋੜਾ, ਜਨਰਲ ਸਕੱਤਰ ਸ੍ਰੀ ਸੁਖਚੈਣ ਸਿੰਘ ਸੈਣੀ, ਸਤਨਾਮ ਸਿੰਘ ਸੱਤਾ, ਪ੍ਰਭਦੀਪ ਸਿੰਘ ਬੋਪਾਰਾਏ ਨੇ ਵੀ ਸੰਬੋਧਨ ਕੀਤਾ।