ਪੰਜਾਬ ਵਿਚ ਹਿੰਦੂ ਹਿੱਤਾਂ ਦੀ ਅਣਦੇਖੀ ਕਰਨ ਵਾਲੀਆਂ ਪਾਰਟੀਆਂ ਦੇ ਖਿਲਾਫ ਹਿੰਦੂ ਸਮਾਜ ਨੂੰ ਇੱਕਜੁੱਟ ਕਰਾਂਗੇ : ਅਰਵਿੰਦ ਗੌਤਮ

ਐਸ ਏ ਐਸ ਨਗਰ, 15 ਦਸੰਬਰ - ਸ਼ਿਵ ਸੈਨਾ ਹਿੰਦੁਸਤਾਨ (ਯੂਥ ) ਸੂਬਾ ਪ੍ਰਧਾਨ ਅਰਵਿੰਦ ਗੌਤਮ ਨੇ ਕਿਹਾ ਹੈ ਕਿ ਪਾਰਟੀ ਵਲੋਂ ਪੰਜਾਬ ਵਿਚ ਹਿੰਦੂ ਹਿੱਤਾਂ ਦੀ ਅਣਦੇਖੀ ਕਰਨ ਵਾਲੀਆਂ ਪਾਰਟੀਆਂ ਦੇ ਖਿਲਾਫ ਹਿੰਦੂ ਸਮਾਜ ਨੂੰ ਇੱਕਜੁੱਟ ਕੀਤਾ ਜਾਵੇਗਾ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਹਿੰਦੂ ਵੋਟ ਬੈਂਕ ਨੂੰ ਸੰਗਠਿਤ ਕਰਨ ਦੇ ਲਈ ਬਹੁਤ ਜਲਦ ਉਹ ਪੰਜਾਬ ਦੌਰੇ ਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਹਿੰਦੂ ਵੋਟ ਬੈਂਕ ਦੀ ਅਹਿਮ ਭੂਮਿਕਾ ਰਹੇਗੀ।

ਉਹਨਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਨੇ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਵਿੱਚ ਹਿੰਦੂਆਂ ਦੇ ਮੰਦਰਾਂ ਅਤੇ ਸਨਾਤਨੀ ਡੇਰਿਆਂ ਨੂੰ ਸਰਕਾਰ ਦੇ ਕਬਜ਼ੇ ਤੋਂ ਹਟਾਉਣ ਲਈ ਮੁਹਿੰਮ ਚਲਾਈ ਹੋਈ ਹੈ ਪਰ ਮੌਜੂਦਾ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇ ਕੇ ਪੰਜਾਬ ਦੇ ਹਿੰਦੂਆਂ ਦੀਆਂ ਧਾਰਮਿਕ ਅਸਥਾਨਾਂ ਨਾਲ ਖਿਲਵਾੜ ਕੀਤਾ ਹੈ।

ਉਹਨਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਗੌ ਹਤਿਆ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਜਿਸ ਨਾਲ ਪੰਜਾਬ ਦੇ ਹਿੰਦੂਆਂ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੇ ਹਿੰਦੂ ਮੰਦਰਾਂ ਨੂੰ ਸਰਕਾਰ ਦੇ ਕਬਜ਼ੇ ਤੋਂ ਮੁਕਤ ਕਰਨ ਅਤੇ ਗੌ ਹੱਤਿਆ ਤੇ ਰੋਕ ਲਿਆਉਣ ਲਈ ਕੋਈ ਸਖਤ ਕਾਨੂੰਨ ਲੈਕ ਕੇ ਨਹੀਂ ਆਉਂਦੀ ਤਾਂ ਮੌਜੂਦਾ ਸਰਕਾਰ ਦੀ ਹਿੰਦੂ ਵਿਰੋਧੀ ਮਾਨਸਿਕਤਾ ਨੂੰ ਹਿੰਦੂ ਸਮਾਜ ਪੂਰੀ ਗੰਭੀਰਤਾ ਨਾਲ ਲਵੇਗਾ ਅਤੇ ਆਉਣ ਵਾਲੇ ਸਮੇਂ ਵੀ ਸਰਕਾਰ ਨੂੰ ਇਸ ਦਾ ਨਤੀਜਾ ਭੁਗਤਣ ਦੇ ਲਈ ਤਿਆਰ ਰਹਿਣਾ ਚਾਹੀਦਾ ਹੈ।