
ਯੁਵਕ ਸੇਵਾਵਾਂ ਪੰਜਾਬ ਵੱਲੋਂ 5 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਮੋਹਾਲੀ, 15 ਦਸੰਬਰ - ਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਦੀ ਦੇਖ-ਰੇਖ ਹੇਠ ਯੁਵਕ ਸੇਵਾ ਪੰਜਾਬ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ 5 ਦਿਨਾਂ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ 2023 ਦਾ ਆਯੋਜਨ ਕੀਤਾ ਗਿਆ।
ਮੋਹਾਲੀ, 15 ਦਸੰਬਰ - ਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਦੀ ਦੇਖ-ਰੇਖ ਹੇਠ ਯੁਵਕ ਸੇਵਾ ਪੰਜਾਬ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ 5 ਦਿਨਾਂ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ 2023 ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਆਈਏਐਸ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਹਰਪ੍ਰੀਤ ਸਿੰਘ ਵੱਲੋਂ ਸੜਕ ਸੁਰੱਖਿਆ ਅਤੇ ਸਿੱਖਿਆ, ਗੁਰਚਰਨ ਸਿੰਘ ਵੱਲੋਂ ਸਾਈਬਰ ਕ੍ਰਾਈਮ ਸੈਸ਼ਨ, ਮੇਜਰ ਹਰਪ੍ਰੀਤ ਸਿੰਘ ਮਾਨਸਾਹੀਆ ਵੱਲੋਂ ਕਰੀਅਰ ਐਕਸਪਲੋਰੇਸ਼ਨ ਅਤੇ ਲੀਡਰਸ਼ਿਪ ਵਿਕਾਸ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਰੱਖਿਆ ਗਿਆ। ਪੰਜਾਬ ਦਾ ਸਾਹਿਤ ਅਤੇ ਸੱਭਿਆਚਾਰ ਹਰਿੰਦਰ ਸੰਧੂ, ਗੁਰੀ ਘਰਾਂਗਣਾ ਦੁਆਰਾ ਯੂਟਿਊਬ ਸੈਸ਼ਨ ਤੋਂ ਸਵੈ ਕਮਾਈ। ਇਸ ਵਰਕਸ਼ਾਪ ਵਿੱਚ ਵਿਭਾਗ ਵੱਲੋਂ ਸੁਖਨਾ ਝੀਲ, ਰੌਕ ਗਾਰਡਨ, ਲੋਕਲ ਆਊਟਿੰਗ ਅਤੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਵੀ ਕੀਤਾ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਨ ਕਲੱਬ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ ਕੁੱਲ 115 ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਕੇਵਲ ਮਾਨਤਾ ਪ੍ਰਾਪਤ ਯੂਥ ਕਲੱਬ ਦੇ ਮੈਂਬਰ ਹੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਮਨੋਰਥ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਗਿਆਨ ਦੇਣ ਲਈ ਵਿਸ਼ੇਸ਼ ਅਧਿਆਪਕ ਪਹੁੰਚ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਉਦਘਾਟਨ ਉਨ੍ਹਾਂ, ਸ੍ਰੀਮਤੀ ਰੁਪਿੰਦਰ ਕੌਰ, ਡਾ: ਕਮਲਜੀਤ ਸਿੰਘ ਸਿੱਧੂ ਅਤੇ ਸਾਬਕਾ ਡਾਇਰੈਕਟਰ ਦੁਆਰਾ ਕੀਤਾ ਗਿਆ ਹੈ।
