ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਵਿੱਚ ਸਰਕਾਰ ਦੇ ਰਜਿਸਟਰਾਰ ਨਾਲ ਕੀਤੀ ਮੁਲਾਕਾਤ

ਨਵਾਂਸ਼ਹਿਰ -ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਵਿੱਚ ਇੱਕ ਵਫਦ ਵੱਲੋ ਸ਼੍ਰੀ ਗੁਰੂ ਰਵਿਦਾਸ ਯੂਨੀਵਰਸਟੀ ਦੇ ਵਾਈਸ ਚਾਂਸਲਰ ਅਤੇ ਆਯੁਰਵੈਦਿਕ ਤੇ ਯੁਨਾਨੀ ਸਿਸਟਮ ਬੋਰਡ ਪੰਜਾਬ ਸਰਕਾਰ ਦੇ ਰਜਿਸਟਰਾਰ ਡਾਕਟਰ ਸੰਜੀਵ ਗੋਇਲ ਨਾਲ ਮੁਲਾਕਾਤ ਕਰਕੇ ਮੈਡੀਕਲ ਪ੍ਰੈਕਟੀਸ਼ਨਰ ਨੂੰ ਸਰਕਾਰੀ ਵਿਸ਼ਵ ਵਿਦਿਆਲਿਆ ਦੇ ਟ੍ਰੇਨਿੰਗ ਕਰਨ ਸਬੰਧੀ ਕਾਨੂੰਨੀ ਦਸਤਾਵੇਜ ਦਿੱਤੇ ਗਏ ਅਤੇ ਸਿਲੇਬਸ ਤੇ ਉਸ ਦੀ ਫੀਸ ਸਬੰਧੀ ਜਾਣਕਾਰੀ ਦਿੱਤੀ ਗਈ।

ਨਵਾਂਸ਼ਹਿਰ -ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਵਿੱਚ ਇੱਕ ਵਫਦ ਵੱਲੋ ਸ਼੍ਰੀ ਗੁਰੂ ਰਵਿਦਾਸ ਯੂਨੀਵਰਸਟੀ ਦੇ ਵਾਈਸ ਚਾਂਸਲਰ ਅਤੇ ਆਯੁਰਵੈਦਿਕ ਤੇ ਯੁਨਾਨੀ ਸਿਸਟਮ ਬੋਰਡ ਪੰਜਾਬ ਸਰਕਾਰ ਦੇ ਰਜਿਸਟਰਾਰ ਡਾਕਟਰ ਸੰਜੀਵ ਗੋਇਲ ਨਾਲ ਮੁਲਾਕਾਤ ਕਰਕੇ ਮੈਡੀਕਲ ਪ੍ਰੈਕਟੀਸ਼ਨਰ ਨੂੰ ਸਰਕਾਰੀ ਵਿਸ਼ਵ ਵਿਦਿਆਲਿਆ ਦੇ ਟ੍ਰੇਨਿੰਗ ਕਰਨ ਸਬੰਧੀ ਕਾਨੂੰਨੀ ਦਸਤਾਵੇਜ ਦਿੱਤੇ ਗਏ ਅਤੇ ਸਿਲੇਬਸ ਤੇ ਉਸ ਦੀ ਫੀਸ ਸਬੰਧੀ ਜਾਣਕਾਰੀ ਦਿੱਤੀ ਗਈ। ਜਿਸ ਨਾਲ ਮੈਡੀਕਲ ਪ੍ਰੈਕਟੀਸ਼ਨਰ ਟ੍ਰੇਨਿੰਗ ਲੈ ਕੇ ਕਾਨੂੰਨੀ ਤੌਰ ਤੇ ਕਲੀਨਿਕ ਖੋਲ੍ਹ ਕੇ ਪ੍ਰੈਕਟਿਸ ਕਰ ਸਕਦੇ ਹਨ। ਡਾਕਟਰ ਸੰਜੀਵ ਗੋਇਲ ਵੱਲੋ ਵਫਦ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਸਰਕਾਰ ਨਾਲ ਮਿਲ ਕੇ ਇਸ ਮਸਲੇ ਨੂੰ ਜਲਦ ਤੋਂ ਜਲਦ ਜਰੂਰ ਹੱਲ ਕਰਨਗੇ। ਇਸ ਸਮੇਂ ਜਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਬਲਾਕ ਨਵਾਂਸ਼ਹਿਰ ਦੇ ਪ੍ਰਧਾਨ ਡਾਕਟਰ ਪਰਮਜੀਤ ਬੱਧਣ, ਡਾਕਟਰ ਬਹਾਦਰ ਸਿੰਘ ਅਤੇ ਡਾਕਟਰ ਰਾਮ ਕਪੂਰ ਮੌਜੂਦ ਸਨ।