ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੋਸਾਇਟੀ ਵੱਲੋਂ ਗੁਰਮਤਿ ਸਮਾਗਮ ਅਤੇ ਪੰਜਵੇਂ ਮੁਫਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ
ਰਾਜਪੁਰਾ, 5 ਮਈ- ਰਾਜਪੁਰਾ ਦੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ (ਪੁਰਾਣੀ ਕਚਹਿਰੀ ਦੇ ਨਜ਼ਦੀਕ) ਵਿਖੇ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਵੱਲੋਂ ਬਾਬਾ ਗਿਆਨੀ ਹਰਦੇਵ ਸਿੰਘ ਜੀ ਗਰੀਬ ਦੀ ਯਾਦ ਵਿੱਚ ਗੁਰਮਤਿ ਸਮਾਗਮ ਅਤੇ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ, ਜਥੇਦਾਰ ਗੁਰਚਰਨ ਸਿੰਘ ਸ਼ਾਹਕੋਟ ਢਾਡੀ ਜਥਾ ਲੁਧਿਆਣਾ, ਸੁਖਜਿੰਦਰ ਸਿੰਘ ਚੰਗਿਆੜਾ ਢਾਡੀ ਜਥਾ ਦੇ ਵੱਲੋਂ ਹਾਜ਼ਰੀ ਲਗਵਾਈ ਗਈ।

ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਕਰਨੈਲ ਸਿੰਘ ਗਰੀਬ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਗਿਆਨੀ ਹਰਦੇਵ ਸਿੰਘ ਗਰੀਬ ਦੀ ਪੰਜਵੀਂ ਬਰਸੀ ਦੇ ਸਬੰਧ ਵਿੱਚ ਰੱਖਿਆ ਗਿਆ ਹੈ।
ਉਹਨਾਂ ਕਿਹਾ ਹੈ ਕਿ ਸੰਸਥਾ ਦੇ ਵੱਲੋਂ ਹਰ ਸਾਲ ਉਹਨਾਂ ਦੀ ਬਰਸੀ ਮੌਕੇ ਵੱਖ ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਇਸ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਪ੍ਰੋਗਰਾਮ ਦੌਰਾਨ ਸਮਾਗਮ ਦੇ ਨਾਲ ਫਰੀ ਮੈਡੀਕਲ ਚੈੱਕਅਪ ਕਰਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਇਸ ਦਾ ਫਾਇਦਾ ਉਠਾਇਆ ਹੈ।