ਕਾਲਜ ਵਿੱਚ ਵਿਦਿਆਰਥੀਆਂ ਦੀ ਪਲੇਸਮੈਂਟ ਸਬੰਧੀ ਕੰਪਨੀ ਅਧਿਕਾਰੀਆਂ ਵੱਲੋਂ ਵਿਸ਼ੇਸ਼ ਦੌਰਾ

ਮਾਹਿਲਪੁਰ, 12 ਨਵੰਬਰ - ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪਲੇਸਮੈਂਟ ਵੱਲੋਂ ਆਯੋਜਿਤ ਵਿਸ਼ੇਸ਼ ਸਮਾਰੋਹ ਮੌਕੇ ਡਬਲ ਬੈਰਲ ਜੀਨਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਅਧਿਕਾਰੀਆਂ ਵੱਲੋਂ ਸੰਸਥਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਅਤੇ ਕੰਪਨੀ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵੱਖ ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਪਲੇਸਮੈਂਟ ਸੈੱਲ ਦੇ ਇੰਚਾਰਜ ਪ੍ਰੋ ਦਵਿੰਦਰ ਠਾਕੁਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕਿਹਾ ਕਿ ਪਲੇਸਮੈਂਟ ਸੈੱਲ ਵੱਲੋਂ ਵੱਖ ਵੱਖ ਕੰਪਨੀਆਂ ਦੇ ਅਧਿਕਾਰੀਆਂ ਦਾ ਦੌਰਾ ਕਰਵਾ ਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਸਬੰਧੀ ਵਿਸ਼ੇਸ਼ ਉੱਦਮ ਕੀਤੇ ਜਾਂਦੇ ਹਨ। ਇਸ ਮੌਕੇ ਕੰਪਨੀ ਦੇ ਪ੍ਰਤੀਨਿਧੀ ਮੁਨੀਸ਼ ਕੁਮਾਰ ਵੱਲੋਂ ਸੰਸਥਾ ਦੇ ਬਾਰਾਂ ਵਿਦਿਆਰਥੀਆਂ ਦੀ ਯੋਗਤਾ, ਰੁਚੀ ਅਤੇ ਤਜਰਬੇ ਦੇ ਆਧਾਰ ‘ਤੇ ਉਨ੍ਹਾਂ ਦੀ ਪਲੇਸਮੈਂਟ ਸਬੰਧੀ ਚੋਣ ਕੀਤੀ ਗਈ ਅਤੇ ਹਾਜ਼ਰ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। 
ਸਮਾਰੋਹ ਮੌਕੇ ਆਈਕਿਊਏਸੀ ਦੇ ਕੋਆਰਡੀਨੇਟਰ ਡਾ ਰਾਕੇਸ਼ ਕੁਮਾਰ,ਡਾ ਕੋਮਲ ਬੱਧਨ, ਪ੍ਰੋ ਰਾਜਵਿੰਦਰ ਕੌਰ, ਪ੍ਰੋ ਪਿ੍ਰਤਪਾਲ ਸਿੰਘ  ਨੇ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।