ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਮਾਪਿਆਂ ਵੱਲੋਂ ਮੈਗਾ ਪੀਟੀਐਮ ਵਿੱਚ ਭਰਪੂਰ ਸ਼ਮੂਲੀਅਤ ਕੀਤੀ|

ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਿਤੀ 16- 12- 2023 ਨੂੰ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ| ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਮਿਲ ਕੇ ਬੱਚਿਆਂ ਦੇ ਉਜਵਲ ਭਵਿੱਖ ਬਾਰੇ ਚਰਚਾ ਕੀਤੀ| ਇਸ ਮੌਕੇ ਤੇ ਲਾਇਬਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ।| ਸਕੂਲ ਮੁਖੀ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਮਰੱਥ ਪ੍ਰੋਜੈਕਟ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ|

ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਿਤੀ 16- 12- 2023 ਨੂੰ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ| ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਮਿਲ ਕੇ ਬੱਚਿਆਂ ਦੇ ਉਜਵਲ ਭਵਿੱਖ ਬਾਰੇ ਚਰਚਾ ਕੀਤੀ| ਇਸ ਮੌਕੇ ਤੇ ਲਾਇਬਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ।| ਸਕੂਲ ਮੁਖੀ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਮਰੱਥ ਪ੍ਰੋਜੈਕਟ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ| ਸਕੂਲ ਅਧਿਆਪਕ ਸ੍ਰੀ ਜੋਗਿੰਦਰ ਪਾਲ ਦੁਆਰਾ ਮਿਸ਼ਨ ਸਮਰੱਥ ਦੀ 100% ਕਾਮਯਾਬੀ ਲਈ ਮਾਪਿਆਂ ਨੂੰ ਸਹਿਯੋਗ ਲਈ ਪ੍ਰੇਰਿਤ ਕੀਤਾ ਗਿਆ| ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਲਈ ਪ੍ਰੇਰਿਤ ਕੀਤਾ ਗਿਆ| ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ| ਬੱਚਿਆਂ ਦੀ ਦੂਜੇ ਮੁਲਾਂਕਣ ਦੀ ਕਾਰਗੁਜ਼ਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ| ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੇ ਸ਼ਰਧਾਂਜਲੀ ਦਿੱਤੀ ਗਈ| ਮਾਪਿਆਂ ਵੱਲੋਂ ਮੈਗਾ ਪੀਟੀਐਮ ਵਿੱਚ ਭਰਪੂਰ ਸ਼ਮੂਲੀਅਤ ਕੀਤੀ ਗਈ| ਸਕੂਲ ਮੁਖੀ ਵੱਲੋਂ ਆਏ ਹੋਏ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ|