ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਛਾਣ ਅਤੇ ਇਲਾਜ ਜ਼ਰੂਰੀ : ਸਿਵਲ ਸਰਜਨ
ਪਟਿਆਲਾ, 19 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਨਵੰਬਰ ਤੋਂ ਫਰਵਰੀ 2024 ਤਕ ਚਲਾਏ ਜਾ ਰਹੇ 'ਸਾਂਸ' ਪ੍ਰੋਗਰਾਮ ਤਹਿਤ ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਛਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ ਲਈ ਸਿਵਲ ਸਰਜਨ ਪਟਿਆਲਾ ਡਾ ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਗੁਰਪ੍ਰੀਤ ਕੌਰ ਵਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਬੱਚਿਆਂ ਦੇ ਮਾਹਰ ਡਾਕਟਰਾਂ ਨੂੰ ਸੈਨਸੇਟਾਈਜ਼ ਕੀਤਾ ਗਿਆ।

ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ਼ ਨਿਮੋਨੀਆ ਸਕਸੈਸਫੁੱਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਛੋਟੇ ਬੱਚਿਆਂ ਦੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਨਿਮੋਨੀਆ ਹੈ ਅਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪੰਜ ਸਾਲ ਤਕ ਦੇ ਬੱਚਿਆਂ ਵਿੱਚ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਇੱਕ ਹਜ਼ਾਰ ਬੱਚਿਆਂ ਪਿੱਛੇ ਪੰਜ ਹੈ ਜਦਕਿ ਭਾਰਤ ਸਰਕਾਰ ਦਾ ਟੀਚਾ ਇਸ ਨੂੰ ਸਾਲ 2025 ਤਕ ਘਟਾ ਕੇ ਤਿੰਨ ਕਰਨਾ ਹੈ।
ਉਹਨਾਂ ਕਿਹਾ ਕਿ ਨਿਮੋਨਿਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ। ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ਼ ਵਿਚ ਸਮਾਂ ਨਾ ਗਵਾ ਕੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਵਿਚ ਸੰਪਰਕ ਕੀਤਾ ਜਾਵੇ। ਉਹਨਾਂ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਅਧੀਨ ਆਉਂਦੇ ਸਮੂਹ ਕਮਿਉਨਿਟੀ ਸਿਹਤ ਅਫਸਰਾਂ, ਏਐਨਐਮ ਅਤੇ ਆਸ਼ਾ ਵਰਕਰਾਂ ਨੂੰ ਪ੍ਰੋਗਰਾਮ ਬਾਰੇ ਸਿਖਲਾਈ ਦੇਣ ਲਈ ਕਿਹਾ ਤਾਂ ਜੋ ਲੱਛਣ ਪਾਏ ਜਾਣ ਵਾਲੇ ਪ੍ਰਭਾਵਤ ਬੱਚਿਆਂ ਦੀ ਜਲਦ ਭਾਲ ਕਰਕੇ ਬੱਚਿਆਂ ਦਾ ਜਲਦ ਇਲਾਜ ਕਰਵਾਇਆ ਜਾ ਸਕੇ। ਜ਼ਿਲ੍ਹਾ ਟੀਕਾਕਰਨ ਅਫਸਰ ਡਾ ਗੁਰਪ੍ਰੀਤ ਕੋਰ ਨੇਂ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਣ ਕਰਵਾਉਣਾ ਜ਼ਰੂਰੀ ਹੈ। ਅਤੇ ਬੱਚਿਆਂ ਨੂੰ ਪੀਸੀਵੀ ਦਾ ਟੀਕਾ ਜੋਕਿ 6 ਹਫਤੇ, 14 ਹਫਤੇ ਅਤੇ 9 ਮਹੀਨੇ ਤੇ ਲਗਦਾ ਹੈ ਵੀ ਲਗਵਾਉਣਾ ਜ਼ਰੂਰੀ ਹੈ।ਇਸ ਮੌਕੇ ਸਟੇਟ ਤੋਂ ਸਿਖਲਾਈ ਲੈ ਕੇ ਆਏ ਬੱਚਿਆਂ ਦੇ ਮਾਹਰ ਡਾ ਆਸ਼ੀਸ਼ ਗਰਗ ਵੱਲੋਂ 'ਸਾਂਸ' ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।