ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰ ਨੇ ਕਨਾਲ ਕਲੋਨੀ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ਹੈਲਪ ਡੈਸਕ ਲਗਾਇਆ
ਹੁਸ਼ਿਆਰਪੁਰ- "ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ 2.0" ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ ਅਨੁਸਾਰ ਅੱਜ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰ ਕਨਾਲ ਕਲੋਨੀ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵੱਲੋਂ ਹੈਲਪ ਡੈਸਕ ਲਗਾ ਕੇ 88 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ।

ਡਾ. ਰੋਹਿਤ ਬਰੂਟਾ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਹੈਲਪ ਡੈਸਕ ਲਗਾਇਆ ਗਿਆ ਜਿਸ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਵਿਸ਼ੇਸ਼ ਤੌਰ ਤੇ ਉਪਸਥਿਤ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਨੇ ਕਿਹਾ ਕਿ ਇਸ ਮੁਹਿੰਮ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਵੱਲੋ ਜਿਲ੍ਹਾ ਭਰ ਵਿੱਚ ਮਿਤੀ 10 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਰਾਹੀਂ ਜਾਗਰੂਕ ਕੀਤਾ ਗਿਆ।
ਇਸ ਮੁਹਿੰਮ ਦਾ ਮੰਤਵ ਜਨਤਕ ਥਾਵਾਂ ਤੇ ਲੋਕਾਂ ਨੂੰ ਨਸ਼ਾਖ਼ੋਰੀ ਦੇ ਕਾਰਨਾ ਅਤੇ ਇਸਦੇ ਇਲਾਜ਼ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਆਓ ਸਭ ਰਲ-ਮਿਲ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਮੌਕੇ ਮੁੜ ਵਸੇਬਾ ਕੇਂਦਰ ਦੇ ਮੈਡੀਕਲ ਅਫ਼ਸਰ ਡਾ. ਮਹਿਮਾ ਮਿਨਹਾਸ ਨੇ ਮੌਜੂਦ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਨਸ਼ਿਆਂ ਦੀ ਅਲਾਮਤ ਦਾ ਜੜੋਂ ਖਾਤਮਾ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਹਮਲਾ ਕਰਨਾ ਚਾਹੀਦਾ ਹੈ।
ਡਾ. ਰੋਹਿਤ ਬਰੂਟਾ ਮੈਡੀਕਲ ਅਫ਼ਸਰ ਨੇ ਕਿਹਾ ਕਿ ਇਸ ਤਰਾਂ ਦੇ ਉਪਰਾਲਿਆ ਨਾਲ ਪੰਜਾਬ ਦੇ ਵਾਰਿਸਾਂ, ਨੌਜਵਾਨਾਂ, ਜਵਾਨੀ ਨੂੰ ਬਚਾਉਣ ਲਈ ਇੱਕ ਵਧੀਆ ਉਪਰਾਲਾ ਹੈਂ ਇਸ ਤਰਾਂ ਅਸੀਂ ਪੰਜਾਬ ਦੀ ਜਵਾਨੀ ਬਚਾ ਸਕਦੇ ਹਾਂ। ਇਸ ਮੌਕੇ ਨਿਸ਼ਾ ਰਾਣੀ ਜਿਲ੍ਹਾ ਮੈਨੇਜਰ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਿਆਂ ਦਾ ਇਲਾਜ ਸਫਲਤਾਪੂਰਵਕ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਸਿਹਤਮੰਦ ਜੀਵਨ ਵਤੀਤ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵੋਕੇਸ਼ਨਲ ਸਕਿੱਲ ਪ੍ਰੋਗਰਾਮ ਤਹਿਤ ਕਿੱਤਾਮੁੱਖੀ ਕੋਰਸ ਜਿਵੇ ਕਿ ਫ਼ੂਡ ਕਰਾਫਟ, ਸਲੂਨ, ਖੇਤੀਬਾੜੀ, ਅਤੇ ਹੋਰ ਕੋਰਸ ਕਰਵਾ ਆਪਣੇ ਪੈਰਾਂ ਤੇ ਖੜ੍ਹਾ ਹੋਣ ਦੇ ਕਾਬਿਲ ਬਣਾਇਆ ਬਣਾਇਆ ਜਾਂਦਾ ਹੈ।