
ਗੜ੍ਹਸ਼ੰਕਰ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ।
ਗੜ੍ਹਸ਼ੰਕਰ 20 ਦਸੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੁ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਗੜ੍ਹਸ਼ੰਕਰ 20 ਦਸੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੁ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੜ੍ਹਸ਼ੰਕਰ ਤੋਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੁ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਡਿਪਟੀ ਸਪੀਕਰ ਸ਼੍ਰੀ ਰੌੜੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਕਰਨ ਨਾਲ ਲੋਕਾਂ ਨੂੰ ਅਧਿਆਤਮਿਕ ਤੌਰ ’ਤੇ ਮਜ਼ਬੂਤੀ ਮਿਲੇਗੀ। ਡਿਪਟੀ ਸਪੀਕਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਸਥਾਨ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ਼੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੋਧਿਆ ਅਤੇ ਵਰਿੰਦਾਵਨ (ਉਤਰ ਪ੍ਰਦੇਸ਼), ਸ਼੍ਰੀ ਅਜਮੇਰ ਸ਼ਰੀਫ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੀ ਸਾਲਾਸਰ ਧਾਮ, ਸ਼੍ਰੀ ਖਾਟੁ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾ ਲਈ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਤੀਰਥ ਯਾਤਰਾ ’ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਰਾਜ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਾਹੀਂ ਏ.ਸੀ ਬੱਸਾਂ ਦੁਆਰਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ।
ਇਸ ਮੌਕੇ ਜੀ.ਐਮ ਪੰਜਾਬ ਰੋਡਵੇਜ ਹੁਸ਼ਿਆਰਪੁਰ ਡਿਪੂ ਜਸਬੀਰ ਸਿੰਘ, ਡਾ. ਜੰਗ ਬਹਾਦਰ ਸਿੰਘ, ਚਰਨਜੀਤ ਸਿੰਘ ਚੰਨੀ, ਓ.ਐਸ.ਡੀ ਹਰਜਿੰਦਰ ਸਿੰਘ ਧੰਜਲ, ਗੁਰਭਾਗ ਸਿੰਘ ਖੁਰਾਲਗੜ੍ਹ ਸਾਹਿਬ, ਪਰਮਜੀਤ ਸਿੰਘ ਤਰੁਣ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
