
ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ ਵਿਚ ਨਹਾਉਣ ’ਤੇ ਪਾਬੰਦੀ
ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ।
ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਨਹਾਉਣ ਵਕਤ ਵਾਪਰਦੇ ਹਾਦਸਿਆਂ ਕਾਰਨ ਕਈ ਪਰਿਵਾਰਾਂ ਦੇ ਅਣਮੁੱਲੇ ਜੀਅ ਮੌਤ ਦੀ ਭੇਟ ਚੜ੍ਹਨੋਂ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 19 ਫਰਵਰੀ 2024 ਤੱਕ ਲਾਗੂ ਰਹਿਣਗੇ।
