ਫੂਡ ਸੇਫਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
ਨਵਾਂਸ਼ਹਿਰ - ਕਮਿਸ਼ਨਰ ਫੂਡ, ਪੰਜਾਬ, ਡਾ. ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਫੂਡ ਸੇਫਟੀ ਟੀਮ ਨੇ ਸਹਾਇਕ ਫੂਡ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਸ਼ਹਿਰ ਦੀਆਂ ਮਠਿਆਈ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਦੋ ਦਿਨਾ ਦੀ ਚੈਕਿੰਗ ਮੁਹਿੰਮ ਦੌਰਾਨ ਟੀਮਾ ਵੱਲੋਂ ਮਠਿਆਈਆਂ ਈਆਂ ਦੀ ਮਿਕਦਾਰ ਅਤੇ ਗੁਣਵੱਤਾ ਚੈੱਕ ਕੀਤੀ ਗਈ। ਇਸ ਮੁਹਿੰਮ ਦੌਰਾਨ 9 ਮਠਿਆਈ ਦੀਆਂ ਦੁਕਾਨਾਂ ਦੇ ਸੈਂਪਲ ਭਰੇ ਗਏ ਅਤੇ ਸਟੇਟ ਲੈਬ ਨੂੰ ਜਾਂਚ ਕਰਨ ਲਈ ਭੇਜੇ ਗਏ। ਜਿਨ੍ਹਾਂ ਦੁਕਾਨਦਾਰਾਂ ਵੱਲੋਂ ਮਠਿਆਈ ਦੀ ਸਾਫ- ਸਫ਼ਾਈ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ।
ਇਸ ਦੌਰਾਨ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਤਿਉਹਾਰੀ ਸੀਜ਼ਨ ਦੌਰਾਨ ਸਾਫ-ਸਫਾਈ ਅਤੇ ਮਠਿਆਈ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ।