
ਪੁਲਿਸ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਕੁਝ ਘੰਟਿਆਂ ਬਾਅਦ ਹੀ ਫੜਿਆ
ਮੌੜ ਮੰਡੀ -ਪੁਲਿਸ ਨੂੰ ਪਿੰਡ ਕੋਟਲੀ ਕਲਾਂ ਵਿਖੇ ਹੋਏ ਦਿਨ ਦਿਹਾੜੇ ਕਤਲ ਦੇ ਦੋਸ਼ੀਆਂ ਨੂੰ ਕੁਝ ਘੰਟਿਆਂ ਵਿੱਚ ਹੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਪੁਲਿਸ ਕੋਲ ਇੱਕ ਦਿਨ ਪਹਿਲਾਂ ਇਤਲਾਹ ਮਿਲੀ ਸੀ ਕਿ ਪਿੰਡ ਕੋਟਲੀ ਕਲਾਂ ਵਿਖੇ ਕੁਲਵਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਕੋਟਲੀ ਕਲਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮੌੜ ਮੰਡੀ -ਪੁਲਿਸ ਨੂੰ ਪਿੰਡ ਕੋਟਲੀ ਕਲਾਂ ਵਿਖੇ ਹੋਏ ਦਿਨ ਦਿਹਾੜੇ ਕਤਲ ਦੇ ਦੋਸ਼ੀਆਂ ਨੂੰ ਕੁਝ ਘੰਟਿਆਂ ਵਿੱਚ ਹੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਪੁਲਿਸ ਕੋਲ ਇੱਕ ਦਿਨ ਪਹਿਲਾਂ ਇਤਲਾਹ ਮਿਲੀ ਸੀ ਕਿ ਪਿੰਡ ਕੋਟਲੀ ਕਲਾਂ ਵਿਖੇ ਕੁਲਵਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਕੋਟਲੀ ਕਲਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਰਮਜੀਤ ਸਿੰਘ ਦੇ ਬਿਆਨ ਤੇ ਮੁਕੱਦਮਾ ਥਾਣਾ ਸਦਰ ਮਾਨਸਾ ਬਰਖਿਲਾਫ਼ ਨਰੈਣ ਸਿੰਘ ਪੁੱਤਰ ਜੀਤ ਸਿੰਘ, ਕਰਨੈਲ ਸਿੰਘ ਪੁੱਤਰ ਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ, ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ,ਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕੋਟਲੀ ਕਲਾਂ ਚਰਨਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਕੱਲੋ ਦਰਜ ਕੀਤਾ ਗਿਆ। ਇੰਸਪੈਕਟਰ ਜਗਦੀਸ਼ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਮਾਨਸਾ ਅਤੇ ਥਾਣੇਦਾਰ ਨਛੱਤਰ ਸਿੰਘ ਐਡੀਸ਼ਨਲ ਮੁੱਖ ਅਫ਼ਸਰ ਥਾਣਾ ਸਦਰ ਮਾਨਸਾ ਦੀਆਂ ਟੀਮਾਂ ਵਲੋਂ ਮੁਸ਼ਤੈਦੀ ਨਾਲ ਕੰਮ ਕਰਦਿਆਂ ਬਾਹਰ ਭੱਜ ਜਾਣ ਦੀ ਤਾਕ 'ਚ ਬੈਠੇ ਕਾਤਲ ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ ਵਾਸੀ ਕੋਟਲੀ ਕਲਾਂ ਨੂੰ ਰੇਲਵੇ ਸਟੇਸ਼ਨ ਮਾਨਸਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉਸ ਕੋਲੋਂ ਵਾਰਦਾਤ ਵੇਲੇ ਵਰਤਿਆ ਗਿਆ 45 ਬੋਰ ਪਿਸਟਲ ਬਰਾਮਦ ਤੇ ਵਾਰਦਾਤ ਵੇਲੇ ਵਰਤਿਆ ਗਿਆ ਕਾਲੇ ਤੇ ਨੀਲੇ ਰੰਗ ਦੇ ਡਿਸਕਵਰ ਮੋਟਰਸਾਇਕਲ ਨੰਬਰ ਪੀ ਬੀ 10 ਸੀ ਏ 3203 ਸਮੇਤ ਮੋਟਰਸਾਇਕਲ ਰੇਹੜੀ ਕਬਜ਼ੇ ਵਿੱਚ ਲੈ ਲਿਆ ਗਿਆ। ਮੁੱਢਲੀ ਪੁੱਛਗਿੱਛ 'ਚ ਇਹ ਪਤਾ ਲੱਗਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ ਵਲੋਂ ਸਾਲ 2022 ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਦੇ ਚਾਚੇ ਦੀਆਂ ਲੱਤਾਂ ਤੋੜ ਦਿੱਤੀਆਂ ਸਨ। ਜਿਸਦੀ ਰੰਜਿਸ਼ ਦੇ ਚੱਲਦਿਆਂ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਵਲੋਂ ਗਿਰਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਵਾਰਦਾਤ 'ਚ ਸ਼ਾਮਿਲ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
