ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ
ਨਵਾਂਸ਼ਹਿਰ - ਬੀਜੇਪੀ ਸਰਕਾਰ ਲੋਕ ਵਿਰੋਧੀ ਅਤੇ ਲੋਕਤੰਤਰ ਦਾ ਘਾਣ ਕਰਨ ਵਾਲੀ ਸਰਕਾਰ ਹੈ ਇਨਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਪੱਤਰਕਾਰ ਭਾਈਚਾਰੇ ਨਾਲ ਕੀਤਾ। ਬੀਤੇ ਦਿਨੀ ਮਾਣਯੋਗ ਸਪੀਕਰ ਵੱਲੋਂ ਵਿਰੋਧੀ ਧਿਰ ਦੇ 142 ਸੰਸਦ ਮੈਂਬਰਾਂ ਨੂੰ ਲੋਕਤੰਤਰੀ ਢੰਗ ਨਾਲ ਬਰਖਾਸਤ ਕਰ ਦਿੱਤਾ ਗਿਆ ਜਿਸ ਦੇ ਰੋਸ ਵੱਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਅਤੇ ਕਾਂਗਰਸੀ ਸਾਥੀਆਂ ਵੱਲੋਂ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਵਿਰੋਧ ਕੀਤਾ ਗਿਆ। ਜਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੋਕਤੰਤਰ ਦਾ ਘਾਣ ਦੱਸਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਇਸ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ 2024 ਦੀਆ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਲਈ ਪ੍ਰੇਰਿਆ ਅਤੇ ਕਿਹਾ ਕਿ ਜੇਕਰ ਅਸੀਂ ਲੋਕਤਤਰ ਦੀ ਰੱਖਿਆ ਕਰਨੀ ਤਾਂ ਦੇਸ਼ ਨੂੰ ਬੀਜੇਪੀ ਸਰਕਾਰ ਤੋਂ ਬਚਾਉਣਾ ਪੈਣਾ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਧਰਮਪਾਲ ਭਰਥਲਾ ਜਨਰਲ ਸੱਕਤਰ ਡੀਸੀਸੀ ਤੇ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਓਂਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸਸੀਸੈਲ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸੱਕਤਰ ਡੀਸੀਸੀ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਮਨਦੀਪ ਸਿੰਘ ਥਾਂਦੀ ਸੋਸ਼ਲ ਮੀਡੀਆ ਇੰਚਾਰਜ, ਕੇਵਲ ਕ੍ਰਿਸ਼ਨ ਮੀਤ ਪ੍ਰਧਾਨ ਬਲਾਕ ਬਲਾਚੌਰ, ਦੇਸ ਰਾਜ ਹਕਲਾ ਮੈਂਬਰ ਡੀਸੀਸੀ, ਸੁਰਿੰਦਰ ਸ਼ਿੰਦਾ ਬੁਲਾਰਾ ਡੀਸੀਸੀ, ਸੰਜੈ ਸਨਾਵਾ ਯੂਥ ਪ੍ਰਧਾਨ ਹਲਕਾ ਨਵਾਂਸ਼ਹਿਰ, ਅਵਤਾਰ ਸਿੰਘ ਪੱਲੀ ਝਿੱਕੀ ਮੈਂਬਰ ਡੀਸੀਸੀ, ਮਨਦੀਪ ਨੀਲੇਵਾੜਾ, ਸੁਖਦੀਪ ਸੂਦ, ਜੱਗੀ ਨੀਲੇਵਾੜਾ ਆਦਿ ਹਾਜ਼ਰ ਸਨ।