
ਬੇਗਮਪੁਰਾ ਟਾਇਗਰ ਫੋਰਸ ਨੇ ਚੌਂਕੀ ਇੰਚਾਰਜ ਸੁਖਦੇਵ ਸਿੰਘ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ - ਬੇਗਮਪੁਰਾ ਟਾਈਗਰ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ ਦੁਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਚੌਂਕੀ ਪੁਰਹੀਰਾ ਦੇ ਇੰਚਾਰਜ ਏ ਐਸ ਆਈ ਸੁਖਦੇਵ ਸਿੰਘ ਦੀ ਚੰਗੀ ਕਾਰਗੁਜ਼ਾਰੀ, ਇਲਾਕੇ ਵਿੱਚ ਵਿਕ ਰਹੇ ਨਸ਼ੇ ਅਤੇ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਨੂੰ ਠੱਲ ਪਾਉਣ ਦੇ ਲਈ ਸਨਮਾਨਿਤ ਕੀਤਾ ਗਿਆ
ਹੁਸ਼ਿਆਰਪੁਰ - ਬੇਗਮਪੁਰਾ ਟਾਈਗਰ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ ਦੁਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਚੌਂਕੀ ਪੁਰਹੀਰਾ ਦੇ ਇੰਚਾਰਜ ਏ ਐਸ ਆਈ ਸੁਖਦੇਵ ਸਿੰਘ ਦੀ ਚੰਗੀ ਕਾਰਗੁਜ਼ਾਰੀ, ਇਲਾਕੇ ਵਿੱਚ ਵਿਕ ਰਹੇ ਨਸ਼ੇ ਅਤੇ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਨੂੰ ਠੱਲ ਪਾਉਣ ਦੇ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਫੋਰਸ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਪੁਰਹੀਰਾਂ ਚੌਂਕੀ ਦਾ ਚਾਰਜ ਏ ਐਸ ਆਈ ਸੁਖਦੇਵ ਸਿੰਘ ਨੇ ਲਿਆ ਹੈ ਉਸ ਦਿਨ ਤੋਂ ਹੀ ਇਲਾਕੇ ਵਿੱਚ ਨਸ਼ਾ ਖੋਰੀ ਅਤੇ ਲੁੱਟਾ ਖੋਹਾ ਨੂੰ ਬਹੁਤ ਵੱਡੇ ਪੱਧਰ ਤੇ ਠੱਲ ਪਈ ਹੈ। ਆਗੂਆਂ ਨੇ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ 2009 ਤੋਂ ਹੀ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਸਾਰੇ ਵਰਗਾ ਦੀ ਸਾਂਝੀ ਫੋਰਸ ਹੈ, ਨਾ ਕਿ ਕਿਸੇ ਇੱਕ ਵਰਗ ਦੀ ਫੋਰਸ ਹੈ।
ਇਸ ਮੌਕੇ ਚੌਂਕੀ ਇੰਚਾਰਜ ਏ ਐਸ ਆਈ ਸੁਖਦੇਵ ਸਿੰਘ ਨੇ ਅਪੀਲ ਕੀਤੀ ਕਿ ਪਬਲਿਕ ਨਸ਼ਾ ਤਸਕਰਾਂ ਤੇ ਨਕੇਲ ਕੱਸਣ ਲਈ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਵੇ। ਉਹਨਾ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਜਿਲ੍ਹਾ ਕਪਤਾਨ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਤੇ ਨਕੇਲ ਕੱਸਣ ਲਈ ਪੁਲਿਸ ਨੇ ਵਿਸ਼ੇਸ਼ ਅਭਿਆਨ ਚਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਤੋਂ ਭਲੀ ਭਾਂਤ ਜਾਣੂ ਹਨ ਤੇ ਅਪਰਾਧਕ ਘਟਨਾਵਾਂ ਤੇ ਰੋਕ ਲਾਉਣ ਲਈ ਖੇਤਰ ਦੇ ਲੋਕਾਂ ਨੂੰ ਪੁਲਿਸ ਦਾ ਡੱਟਕੇ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਅਪਰਾਧਿਕ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੀ ਲੜਾਈ ਝਗੜਿਆਂ ਨੂੰ ਪਹਿਲ ਦੇ ਅਧਾਰ ਤੇ ਨਬੇੜਨ ਦਾ ਯਤਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਦੇ ਕੇ ਸੜਕਾਂ ਤੇ ਨਾ ਭੇਜਿਆ ਜਾਵੇ ਤਾਂ ਜੋ ਵੱਧ ਰਹੀਆਂ ਘਟਨਾਵਾਂ ਤੇ ਲਗਾਮ ਲਾਈ ਜਾ ਸਕੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਬਿਨਾਂ ਨੰਬਰ ਦੇ ਚੱਲਣ ਵਾਲੇ ਦੋ ਪਹੀਆ ਵਾਹਨਾਂ ਤੇ ਪ੍ਰੈਸ਼ਰ ਹਾਰਨ ਲੱਗੇ ਵਾਹਨਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਹੋਰਨਾ ਤੋ ਇਲਾਵਾ ਸਤੀਸ਼ ਕੁਮਾਰ ਸੀਨੀਅਰ ਜਿਲ੍ਹਾ ਮੀਤ ਪ੍ਰਧਾਨ, ਸਭੀ ਸੁੰਦਰ ਨਗਰ, ਰਵੀ ਸੁੰਦਰ ਨਗਰ, ਬਾਲੀ ਫਤਿਹਗੜ੍ਹ, ਅਮਨਦੀਪ, ਬਿੱਟੂ ਵਿਰਦੀ ਪੰਚ ਸ਼ੇਰਗੜ, ਗੋਗਾ, ਕਮਲਜੀਤ ਡਾਡਾ, ਰਵੀ ਕੁਮਾਰ ਆਦਿ ਹਾਜ਼ਰ ਸਨ ।
