
ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਨੇ ਰੋਸ ਦਿਵਸ ਵਜੋਂ ਮਨਾਇਆ ਪੈਨਸ਼ਨਰਜ ਦਿਵਸ
ਐਸਏਐਸ ਨਗਰ, 22 ਦਸੰਬਰ - ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ, ਜਿਲ੍ਹਾ ਐਸ ਏ ਐਸ ਨਗਰ ਵੱਲੋਂ ਡਾ ਅੰਬੇਦਕਰ ਵੈਲਫੇਅਰ ਮਿਸ਼ਨ, ਸੈਕਟਰ-69, ਮੁਹਾਲੀ ਵਿਖੇ ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਣਾਇਆ ਗਿਆ। ਅਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸਮਾਗਮ ਦੌਰਾਨ ਐਸ ਏ ਐਸ ਨਗਰ, ਚੰਡੀਗੜ੍ਹ, ਖਰੜ, ਜੀਰਕਪੁਰ, ਡੇਰਾਬੱਸੀ ਅਤੇ ਆਸ-ਪਾਸ ਦੇ ਪੈਨਸ਼ਨਰਾਂ ਵੱਲੋਂ ਸਿਰਕਤ ਕੀਤੀ ਗਈ। ਇਸ ਮੌਕੇ ਸ੍ਰੀ ਵਨੀਤ ਅਗਰਵਾਲ, ਚੀਫ ਮੈਨੇਜਰ, ਪੰਜਾਬ ਨੈਸ਼ਨਲ ਬੈਂਕ, ਸੈਕਟਰ-17, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਵੱਲੋਂ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਗਿਆ।
ਐਸਏਐਸ ਨਗਰ, 22 ਦਸੰਬਰ - ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ, ਜਿਲ੍ਹਾ ਐਸ ਏ ਐਸ ਨਗਰ ਵੱਲੋਂ ਡਾ ਅੰਬੇਦਕਰ ਵੈਲਫੇਅਰ ਮਿਸ਼ਨ, ਸੈਕਟਰ-69, ਮੁਹਾਲੀ ਵਿਖੇ ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਣਾਇਆ ਗਿਆ। ਅਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸਮਾਗਮ ਦੌਰਾਨ ਐਸ ਏ ਐਸ ਨਗਰ, ਚੰਡੀਗੜ੍ਹ, ਖਰੜ, ਜੀਰਕਪੁਰ, ਡੇਰਾਬੱਸੀ ਅਤੇ ਆਸ-ਪਾਸ ਦੇ ਪੈਨਸ਼ਨਰਾਂ ਵੱਲੋਂ ਸਿਰਕਤ ਕੀਤੀ ਗਈ। ਇਸ ਮੌਕੇ ਸ੍ਰੀ ਵਨੀਤ ਅਗਰਵਾਲ, ਚੀਫ ਮੈਨੇਜਰ, ਪੰਜਾਬ ਨੈਸ਼ਨਲ ਬੈਂਕ, ਸੈਕਟਰ-17, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਵੱਲੋਂ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਸਕੱਤਰ ਜਨਰਲ ਡਾ ਐਨ ਕੇ ਕਲਸੀ ਵੱਲੋਂ ਦਸਿਆ ਗਿਆ ਕਿ ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਕੰਜਿਊਮਰ ਇੰਡੈਕਸ ਦੇ ਆਧਾਰ ਤੇ ਹਰ ਛੇ ਮਹੀਨੇ ਬਾਅਦ ਮਿਲਦੀ ਹੈ, ਜਿਸ ਦੀ ਪੈਨਸ਼ਨਰਾਂ ਨੂੰ ਬੜੀ ਬੇਸਬਰੀ ਨਾਲ ਉਡੀਕ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਜੁਲਾਈ 2022, ਜਨਵਰੀ 2023 ਅਤੇ ਜੁਲਾਈ ਜੁਲਾਈ 2023 ਦੀਆਂ 12% ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਬਕਾਇਆ ਹਨ ਅਤੇ ਜਨਵਰੀ 2024 ਤੋਂ ਚੌਥੀ ਕਿਸਤ ਵੀ ਡਿਊ ਹੋ ਜਾਣੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੁਲਾਈ 2022 ਤੋਂ ਬਕਾਇਆ 4% ਦੀ ਕਿਸਤ 20 ਦਸੰਬਰ ਨੂੰ ਜਾਰੀ ਕੀਤੀ ਗਈ ਹੈ ਅਤੇ ਢੇਡ ਸਾਲ ਬਾਦ ਅਦਾ ਕੀਤੀ ਗਈ ਇਸ ਕਿਸਤ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫਾ ਦੱਸਿਆ ਜਾ ਰਿਹਾ ਹੈ ਜਿਸਦੀ ਸਮੂਹ ਪੈਨਸ਼ਨਰਾਂ ਵੱਲੋਂ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਕਿ 12% ਦੀ ਦਰ ਨਾਬਕਾਇਆ ਤਿੰਨੇ ਕਿਸ਼ਤਾਂ ਤੁਰੰਤ ਅਦਾ ਕੀਤੀਆਂ ਜਾਣ ਅਤੇ 1 ਜਨਵਰੀ -1-2016 ਤੋਂ ਹੁਣ ਤੱਕ ਪੈਂਡਿੰਗ 213 ਮਹੀਨਿਆਂ ਦੇ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਵੀ ਕੀਤੀ ਜਾਵੇ।
ਪੈਂਸ਼ਨਰਾਂ ਵਲੋਂ ਮੰਗ ਕੀਤੀ ਗਈ ਕਿ ਸਰਕਾਰ ਵੱਲੋਂ ਮਹਿੰਗਾਈ ਤੇ ਕੰਟਰੋਲ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰ ਨੂੰ ਮਹਿੰਗਾਈ ਭੱਤਾ ਅਦਾ ਹੀ ਨਾ ਕਰਨਾ ਪਵੇ। ਇਸ ਤੋਂ ਇਲਾਵਾ ਵੱਖ ਵੱਖ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਭਾਰਤ ਸਰਕਾਰ ਦੇ ਪੈਟਰਨ ਤੇ ਪੈਨਸ਼ਨਰਾਂ ਲਈ 2.59 ਫੈਕਟਰ ਤੁਰੰਤ ਲਾਗੂ ਕੀਤਾ ਜਾਵੇ ਅਤੇ 2.59 ਫੈਕਟਰ ਲਾਗੂ ਕਰਕੇ 1 ਜਨਵਰੀ 2016 ਤੋਂ 30 ਜੂਨ 2021 ਤੱਕ 66 ਮਹੀਨੇ ਦੀ ਪੈਨਸ਼ਨ ਦਾ ਬਕਾਇਆ ਅਦਾ ਕੀਤਾ ਜਾਵੇ, ਕੈਸ਼ਲੈਸ ਮੈਡੀਕਲ ਸੁਵਿਧਾ ਤੁਰੰਤ ਪ੍ਰਦਾਨ ਕੀਤੀ ਜਾਵੇ, 200 ਰੁਪਏ ਦਾ ਜਜੀਆ ਕਰ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਇਸ ਮੌਕੇ ਡਾ ਜਸਪ੍ਰੀਤ ਸਿੰਘ ਰੰਧਾਵਾ, ਆਈਵੀਵਾਈ ਹਸਪਤਾਲ ਵੱਲੋਂ ਪੈਨਸ਼ਨਰਾਂ ਨੂੰ ਆਪਣੀ ਸਿਹਤ ਠੀਕ ਰੱਖਣ ਦੇ ਕਈ ਤਰਾਂ ਦੇ ਫਾਰਮੂਲੇ ਸੁਝਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੇ ਸੂਬਾ ਵਰਕਿੰਗ ਜਨਰਲ ਸਕੱਤਰ ਬੀ ਐਸ ਸੈਣੀ ਵੱਲੋਂ ਪੰਜਾਬ ਸਰਕਾਰ ਨੂੰ ਇਹ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਸੰਵਿਧਾਨਕ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾਈ ਤਾਂ ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ ਜੁਆਂਇੰਟ ਫਰੰਟ ਨਾਲ ਇੱਕ-ਜੁੱਟ ਹੋ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਦ ਤੱਕ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਹਨ, ਤਦ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਸੀਟੀਯੂ ਵਰਕਰਜ ਵੈਲਫੇਅਰ ਕਮੇਟੀ ਦੇ ਪ੍ਰਧਾਨ, ਭੁਪਿੰਦਰ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ, ਮੂਲ ਰਾਜ ਸ਼ਰਮਾ, ਸੁੱਚਾ ਸਿੰਘ ਕਲੌੜ, ਕਰਤਾਰ ਸਿੰਘ ਪਾਲ, ਕੁਲਵੰਤ ਸਿੰਘ ਸੰਧੂ, ਗੁਰਬਖਸ਼ ਸਿੰਘ, ਅਰਮੀਕ ਸਿੰਘ ਸੇਠੀ, ਕੁਲਦੀਪ ਸਿੰਘ ਜਾਂਗਲਾ, ਭੁਪਿੰਦਰ ਸਿੰਘ ਬੱਲ, ਰਾਜਿੰਦਰ ਮੋਹਨ, ਰਾਜਿੰਦਰ ਪਾਲ ਸ਼ਰਮਾ, ਪ੍ਰਿਤ ਪਾਲ ਸਿੰਘ, ਕ੍ਰਿਸ਼ਨ ਚੰਦ ਮੁਲਾਂਪੁਰ, ਪ੍ਰੇਮ ਸਿੰਘ, ਜੋਗਿੰਦਰ ਪਾਲ, ਮਦਨਜੀਤ ਸਿੰਘ, ਬਲਬੀਰ ਸਿੰਘ ਸੰਧੂ, ਬਲਬੀਰ ਸਿੰਘ, ਸੰਤੋਖ ਸਿੰਘ, ਮਨਮੋਹਨ ਸਿੰਘ ਮਰਵਾਹਾ, ਗੁਰਦੀਪ ਸਿੰਘ ਜੋਗਾ, ਗੁਰਮੀਤ ਸਿੰਘ ਖੋਖਰ, ਪ੍ਰੇਮ ਚੰਦ, ਸੋਦਾਗਰ ਖਾਨ ਆਦਿ ਹੋਰ ਕਈ ਆਗੂ ਹਾਜਰ ਸਨ। ਸਟੇਜ ਸਕੱਤਰ ਦੀ ਭੂਮਿਕਾ ਗੁਰਬਖਸ਼ ਸਿੰਘ ਵੱਲੋਂ ਬਾਖੂਬੀ ਨਾਲ ਨਿਭਾਈ।
