ਆਮ ਆਦਮੀ ਪਾਰਟੀ ਲੋਕ ਸਭਾ ਵਿੱਚ ਵੱਡੇ ਮਾਰਜਨ ਨਾਲ ਜਿੱਤੇਗੀ - ਕੰਚਨ ਦਿਓਲ
ਹੁਸ਼ਿਆਰਪੁਰ - ਆਮ ਆਦਮੀ ਪਾਰਟੀ ਦੀ ਮਹਿਲਾ ਨੈਤਰੀ ਕੰਚਨ ਦਿਓਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਬਿਹਤਰੀਨ ਕਾਰਜ ਕਰ ਰਹੀ ਹੈ ਅਤੇ ਆਉਣ ਵਾਲੇ ਲੋਕ ਸਭਾ ਚੋਣਾਂ ਵਿਚ ਸੂਬੇ ਦੀ ਜਨਤਾ ਉਸੇ ਤਰ੍ਹਾਂ ਪਾਰਟੀ ਨੂੰ ਪਿਆਰ ਦੇਵੇਗੀ, ਜਿਸ ਤਰ੍ਹਾਂ ਉਸ ਨੇ ਵਿਧਾਨ ਸਭਾ ਚੋਣਾਂ ਵਿਚ ਦਿੱਤਾ ਸੀ।

ਉਹ ਵਾਰਡ ਨੰਬਰ 13 ਦੇ ਸ਼੍ਰੀ ਰਾਜ ਸ਼ਰਣਮ ਇਨਕਲੇਵ ਵਿਚ ਪਾਰਟੀ ਦੀ ਮਹਿਲਾ ਵਰਕਰਾਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਾਰਟੀ ਦਾ ਹਰ ਵਰਕਰ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣ ਲਈ ਜੀਅ-ਜਾਨ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਪਾਰਟੀ ਦੇ ਵਰਕਰ ਲਗਾਤਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ ਅਤੇ ਉਨ੍ਹਾਂ ਤੱਕ ਸਰਕਾਰ ਦੀਆਂ ਨੀਤੀਆਂ ਪਹੁੰਚਾ ਰਹੇ ਹਨ।
ਕੰਚਨ ਦਿਓਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੰਘਰਸ਼ ਬਿਨ੍ਹਾ ਕੁਝ ਸੰਭਵ ਨਹੀਂ ਸੀ, ਜਿਨ੍ਹਾਂ ਨੇ ਦਿਨ-ਰਾਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਦੀ ਉਨਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲਈ ਇਮਾਨਦਾਰੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮੋਨਿਕਾ, ਕਾਜਲ ਸ਼ਰਮਾ, ਸਰਿਤਾ, ਵਿਦਿਆ, ਆਰਤੀ, ਆਸ਼ਾ, ਪਰਮਿੰਦਰ ਕੌਰ, ਹਰਦੀਪ ਨੀਲੂ, ਜਿਓਤੀ ਚਾਵਲਾ, ਸੋਨੀਆ, ਸ਼ੋਭਾ ਰਾਜਵਿੰਦਰ, ਰਵਿਤਾ, ਪ੍ਰਤੀਭਾ ਸੈਣੀ, ਨੀਲਮ, ਕੁਲਵੰਤ, ਸ਼ਸ਼ੀ ਬਾਲਾ, ਦਰਸ਼ਨ ਬੱਗਾ, ਰਵਿੰਦਰ ਕੌਰ, ਰਾਜ ਕੌਰ, ਰਾਜਿੰਦਰ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਮਹਿਲਾ ਵਰਕਰ ਵੀ ਮੌਜੂਦ ਸਨ।