ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਵੇਗੀ ਹਰ ਸੰਭਵ ਕੋਸ਼ਿਸ਼ : ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 23 ਦਸੰਬਰ 2023 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਰੋਗੀ ਕਲਿਆਣ ਸਮਿਤੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਆਯੋਜਿਤ ਹੋਈ, ਜਿਸ ਵਿੱਚ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਮੈਡੀਕਲ ਢਾਂਚਾਗਤ ਮਜ਼ਬੂਤੀ ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ ਅਤੇ ਕਈ ਮਹੱਤਵਪੂਰਨ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ।

ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਰੋਗੀ ਕਲਿਆਣ ਸਮਿਤੀ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਮੈਡੀਕਲ ਢਾਂਚਾਗਤ ਮਜ਼ਬੂਤੀ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰੋਗੀ ਕਲਿਆਣ ਸਮਿਤੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਲਈ ਪ੍ਰਾਪਤ ਫੰਡਾਂ ਨੂੰ ਸਿਰਫ਼ ਮਰੀਜ਼ਾਂ ਦੀ ਭਲਾਈ ਲਈ ਹੀ ਖਰਚ ਕੀਤਾ ਜਾਵੇਗਾ।
ਇਸ ਸਬੰਧੀ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਰੋਗੀ ਕਲਿਆਣ ਸਮਿਤੀ ਨੇ ਹਸਪਤਾਲ ਦੇ ਸਾਰੇ ਮਤਿਆਂ ਨੂੰ ਸਵੀਕਾਰ ਕਰ ਲਿਆ ਹੈ। ਇਨ੍ਹਾਂ ਮਤਿਆਂ ਵਿੱਚ ਜਨ-ਅੋਸ਼ਧੀ ਮੈਡੀਕਲ ਸਟੋਰ ਮੁੜ ਖੋਲ੍ਹਣਾ, ਹਸਪਤਾਲ ਦੇ ਮੇਨ ਅਪ੍ਰੇਸ਼ਨ ਥਿਏਟਰ ਦੇ ਅੱਖਾਂ ਦੇ ਅਪ੍ਰੇਸ਼ਨ ਥਿਏਟਰ ਦੀ ਸੀਲਿੰਗ ਦੀ ਰਿਪੇਅਰ ਕਰਨਾ ਤੇ ਮਰੀਜ਼ਾਂ ਲਈ ਕੰਬਲ ਖਰੀਦਣਾ ਸ਼ਾਮਲ ਸੀ।
ਇਸ ਤੋਂ ਪਹਿਲਾਂ ਸੀਨੀਅਰ ਮੈਡੀਕਲ ਅਫਸਰ-ਕਮ-ਮੈਂਬਰ ਸੈਕਰੇਟਰੀ ਡਾ. ਸਤਵਿੰਦਰਪਾਲ ਸਿੰਘ ਨੇ ਰੋਗੀ ਕਲਿਆਣ ਸਮਿਤੀ ਦੀ ਗਵਰਨਿੰਗ ਬਾਡੀ ਅੱਗੇ ਸਿਵਲ ਹਸਪਤਾਲ ਦੀ ਬਿਹਤਰੀ ਲਈ ਜ਼ਰੂਰੀ ਕੰਮਾਂ ਅਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਵੱਖ-ਵੱਖ ਮਤਿਆਂ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਮਨਜੂਰੀ ਦੇ ਦਿੱਤੀ ਗਈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਡਾ ਨੀਨਾ ਸ਼ਾਂਤ, ਡਾ ਅਮਿਤ ਕੁਮਾਰ, ਨਰਸਿੰਗ ਸਿਸਟਰ ਸਤਵਿੰਦਰਪਾਲ ਕੌਰ, ਫਾਰਮੇਸੀ ਅਫਸਰ ਪ੍ਰਿੰਸ, ਦੋਆਬਾ ਸੇਵਾ ਸਮਿੱਤੀ ਦੇ ਜਨਰਲ ਸਕੱਤਰ ਰਤਨ ਜੈਨ ਤੇ ਹਰਵਿੰਦਰ ਸਿੰਘ ਹਫਜਾਬਾਦੀ ਸਮੇਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੀ ਰੋਗੀ ਕਲਿਆਣ ਸਮਿਤੀ ਦੇ ਸਾਰੇ ਮੈਂਬਰ ਮੌਜੂਦ ਸਨ।